ਤਰਨਤਾਰਨ 'ਚ ਸੁੱਤੇ ਪਏ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਪਿੰਡ 'ਚ ਪਸਰਿਆ ਸੋਗ
Sunday, Jan 11, 2026 - 01:27 PM (IST)
ਤਰਨਤਾਰਨ (ਰਮਨ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਅਲੀਪੁਰ ਵਿੱਚ ਦਮ ਘੁਟਣ ਕਾਰਨ ਤਿੰਨ ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੇ ਮੈਂਬਰ ਘਰ ਦੇ ਅੰਦਰ ਸੁੱਤੇ ਪਏ ਸਨ ਅਤੇ ਕਮਰੇ ਵਿੱਚ ਅੰਗੀਠੀ ਬਾਲੀ ਹੋਈ ਸੀ।
ਇਹ ਵੀ ਪੜ੍ਹੋ- ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
ਜਾਣਕਾਰੀ ਅਨੁਸਾਰ, ਰਾਤ ਦੇ ਸਮੇਂ ਠੰਡ ਤੋਂ ਬਚਾਅ ਲਈ ਘਰ ਵਿੱਚ ਅੰਗੀਠੀ ਜਲਾਈ ਗਈ ਸੀ। ਸੁੱਤੇ ਹੋਏ ਲੋਕਾਂ ਨੂੰ ਅੰਗੀਠੀ ਤੋਂ ਨਿਕਲ ਰਹੀ ਜ਼ਹਿਰੀਲੀ ਗੈਸ ਦਾ ਅੰਦਾਜ਼ਾ ਨਹੀਂ ਲੱਗ ਸਕਿਆ, ਜਿਸ ਕਾਰਨ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਹਾਦਸੇ ਵਿੱਚ ਇਕ 10 ਸਾਲਾ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਗੁਰਸਾਹਿਬ ਸਿੰਘ (21 ਸਾਲ ), ਉਸ ਦੀ ਪਤਨੀ ਜਸ਼ਨਦੀਪ ਕੋਰ (20 ਸਾਲ) ਅਤੇ 2 ਮਹੀਨੇ ਦੇ ਬੱਚੇ ਗੁਰਬਾਜ਼ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਠੰਡ ਨੇ ਤੋੜੇ ਰਿਕਾਰਡ: ਕੱਲ੍ਹ ਦਾ ਦਿਨ ਰਿਹਾ ਸਭ ਤੋਂ ਠੰਡਾ, ਅਗਲੇ 48 ਘੰਟਿਆਂ ਲਈ ‘ਰੈੱਡ ਅਲਰਟ’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
