ਕਾਰ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ 3 ਜੀਅ ਜ਼ਖਮੀ

Friday, Oct 18, 2024 - 05:07 AM (IST)

ਕਾਰ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ 3 ਜੀਅ ਜ਼ਖਮੀ

ਬਟਾਲਾ (ਸਾਹਿਲ) - ਕਾਰ ਦੀ ਲਪੇਟ ’ਚ ਆਉਣ ਨਾਲ ਇਕੋ ਪਰਿਵਾਰ ਦੇ 3 ਜੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ  ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਟਾਲਾ ਦੇ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਲਵਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਪਿੰਡ ਹਰਦੋਝੰਡੇ ਨੇ ਦੱਸਿਆ ਕਿ ਉਹ ਆਪਣੀ ਪਤਨੀ ਮਨਪ੍ਰੀਤ ਕੌਰ ਅਤੇ ਮਾਤਾ ਸਰਬਜੀਤ ਕੌਰ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਿਹਾ ਸੀ। ਜਦੋਂ ਉਹ ਉਮਰਪੁਰਾ ਚੌਕ ਨੇੜੇ ਪਹੁੰਚੇ ਤਾਂ ਅਚਾਨਕ ਇਕ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ  ਅਸੀਂ ਸਾਰੇ ਜਣੇ ਜ਼ਖਮੀ ਹੋ ਗਏ। ਕਾਰ ਸਵਾਰਾਂ ਨੇ ਸਾਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ।


author

Inder Prajapati

Content Editor

Related News