ਨਸ਼ੇ ਵਾਲੀਆਂ ਗੋਲੀਆਂ, ਟੀਕੇ ਤੇ ਚਰਸ ਸਮੇਤ 3 ਵਿਅਕਤੀ ਗ੍ਰਿਫ਼ਤਾਰ

06/11/2022 3:44:47 PM

ਸੰਗਰੂਰ (ਵਿਵੇਕ ਸਿੰਧਵਾਨੀ) : ਥਾਣਾ ਸਿਟੀ ਸੰਗਰੂਰ ਦੀ ਪੁਲਸ ਨੇ 110 ਗ੍ਰਾਮ ਚਰਸ, ਕੰਪਿਊਟਰ ਕੰਡਾ ਤੇ ਇਕ ਲਾਈਟਰ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਸੰਗਰੂਰ ਦੇ ਪੁਲਸ ਅਧਿਕਾਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੇ ਸਨ। ਇਸ ਦੌਰਾਨ ਮੁਖਬਰ ਨੇ ਸੂਚਨਾ ਦਿੱਤੀ ਕਿ ਸ਼ੁਭਮ ਸਿੰਘ ਪੁੱਤਰ ਗੁਰਮੁਖ ਸਿੰਘ ਅਤੇ ਪਾਰਸ ਗੋਇਲ ਪੁੱਤਰ ਸੰਜੇ ਗੋਇਲ ਵਾਸੀਆਨ ਸੰਗਰੂਰ ਨਸ਼ੇ ਵਾਲੇ ਪਦਾਰਥ ਵੇਚਣ ਦੇ ਆਦੀ ਹਨ, ਜਿਨ੍ਹਾਂ ਨੂੰ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਸੰਗਰੂਰ ਸੂਏ (ਰਜਬਾਹਾ) ਦੀ ਪਟੜੀ ਨੇੜਿਓਂ 110 ਗ੍ਰਾਮ ਚਰਸ ਸਮੇਤ ਕੰਪਿਊਟਰ ਕੰਡਾ ਤੇ ਇਕ ਲਾਈਟਰ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਸ਼ੁਭਮ ਸਿੰਘ ਅਤੇ ਪਾਰਸ ਗੋਇਲ ਖ਼ਿਲਾਫ਼ ਥਾਣਾ ਸਿਟੀ ਸੰਗਰੂਰ ਵਿਖੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਲੌਂਗੋਵਾਲ ਦੀ ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਅਤੇ ਟੀਕੇ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਬ ਇੰਸਪੈਕਟਰ ਰਾਜ ਸਿੰਘ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ ’ਤੇ ਬਲਜੀਤ ਸਿੰਘ ਉਰਫ਼ ਬਬਲੀ ਪੁੱਤਰ ਕਰਨੈਲ ਸਿੰਘ ਵਾਸੀ ਲੌਂਗੋਵਾਲ ਨੂੰ ਕਾਬੂ ਕਰ ਕੇ ਉਸਦੇ ਕਬਜ਼ੇ ’ਚੋਂ 40 ਨਸ਼ੇ ਵਾਲੀਆਂ ਗੋਲੀਆਂ ਤੇ 10 ਨਸ਼ੀਲੇ ਟੀਕੇ ਬਰਾਮਦ ਕੀਤੇ ਹਨ, ਜਿਸ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Babita

This news is Content Editor Babita