ਵੈਨ ਦੀ ਟੱਕਰ ਨਾਲ ਬਾਈਕ ਸਵਾਰ 3 ਨੌਜਵਾਨ ਜ਼ਖਮੀ

08/17/2017 5:42:47 PM


ਅਬੋਹਰ(ਰਹੇਜਾ) - ਕਿਲਿਆਂਵਾਲੀ ਰੋੜ 'ਤੇ ਇਕ ਸਕੂਲ ਵੈਨ ਦੀ ਟੱਕਰ ਨਾਲ ਬਾਈਕ ਸਵਾਰ 3 ਨੌਜਵਾਨਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਇਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਰੈਫਰ ਕਰ ਦਿੱਤਾ ਗਿਆ ਹੈ।
ਸੂਤਰਾਂ ਅਨੁਸਾਰ ਇਲਾਜ ਕਰਵਾ ਰਹੇ ਬਿੰਦਰ ਪੁੱਤਰ ਓਮ ਪ੍ਰਕਾਸ਼ ਵਾਸੀ ਝੁਮਿਆਂਵਾਲੀ ਨੇ ਦੱਸਿਆ ਕਿ ਉਹ ਆਪਣੇ ਦੋਸਤ ਅਜੈ ਪੁੱਤਰ ਭੁਪੇਂਦਰ ਅਤੇ ਮਨੀਸ਼ ਪੁੱਤਰ ਬੱਗੀ ਦੇ ਨਾਲ ਬਾਈਕ 'ਤੇ ਸਵਾਰ ਹੋ ਕੇ ਸ਼ਹਿਰ ਤੋਂ ਵਰਦੀ ਲੈਣ ਦੇ ਲਈ ਆ ਰਹੇ ਸੀ ਤਾਂ ਰਸਤੇ ਇਕ ਸਕੂਲੀ ਵੈਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਆਸਪਾਸ ਦੇ ਲੋਕਾਂ ਨੇ ਉਨ੍ਹਾਂ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ, ਜਿੱਥੇ ਮਨੀਸ਼ ਦੀ ਹਾਲਤ ਨੂੰ ਗੰਭੀਰ ਵੇਖਦੇ ਹੋਏ ਫਰੀਦਕੋਟ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ।