ਕੇਂਦਰੀ ਜੇਲ੍ਹ ’ਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

Thursday, Jul 25, 2024 - 03:52 PM (IST)

ਕੇਂਦਰੀ ਜੇਲ੍ਹ ’ਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 3 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ ਇਕ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਨ ਸਿੰਘ ਨੇ ਦੱਸਿਆ ਕਿ ਸੁਖਜਿੰਦਰ ਸਿੰਘ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 23 ਜੁਲਾਈ, 2024 ਨੂੰ ਉਹ ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਸਮੇਤ ਸਾਥੀ ਕਰਮਚਾਰੀਆਂ ਦੇ ਗੁਪਤ ਸੂਚਨਾ ਦੇ ਆਧਾਰ 'ਤੇ ਤਲਾਸ਼ੀ ਲੈ ਰਹੇ ਸਨ।

ਇਸ ਦੌਰਾਨ ਹਵਾਲਾਤੀ ਪਰਮਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਬਹਿਕ ਗੁੱਜਰਾਂ ਥਾਣਾ ਸਦਰ ਜ਼ੀਰਾ, ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਕੋਲੋਂ 1 ਮੋਬਾਇਲ ਫੋਨ, ਇਕ ਮੋਬਾਇਲ ਫੋਨ ਉਪੋ ਟੱਚ ਸਕਰੀਨ ਅਤੇ 1 ਮੋਬਾਇਲ ਫੋਨ ਨੋਕੀਆ ਕੀਪੈਡ ਬਰਾਮਦ ਹੋਏ। ਜਾਂਚ ਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਹਵਾਲਾਤੀ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 


author

Babita

Content Editor

Related News