ਕੇਂਦਰੀ ਜੇਲ੍ਹ ’ਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

Tuesday, Jul 30, 2024 - 04:19 PM (IST)

ਕੇਂਦਰੀ ਜੇਲ੍ਹ ’ਚੋਂ 3 ਮੋਬਾਇਲ ਫੋਨ ਬਰਾਮਦ, ਮਾਮਲਾ ਦਰਜ

ਫਿਰੋਜ਼ਪੁਰ (ਖੁੱਲਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਤਲਾਸ਼ੀ ਦੌਰਾਨ 3 ਮੋਬਾਇਲ ਫੋਨ ਬਰਾਮਦ ਹੋਏ ਹਨ। ਇਸ ਸਬੰਧ 'ਚ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਨੇ 2 ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਸਰਵਣ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਸਹਾਇਕ ਸੁਪਰੀਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ 29 ਜੁਲਾਈ ਨੂੰ ਉਨ੍ਹਾਂ ਵਲੋਂ ਸਹਾਇਕ ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਸਮੇਤ ਸਾਥੀ ਮੁਲਾਜ਼ਮਾਂ ਦੇ ਤਲਾਸ਼ੀ ਲਈ ਗਈ।

ਤਲਾਸ਼ੀ ਦੌਰਾਨ ਹਵਾਲਾਤੀ ਪਰਮਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਮੇਘਾ ਪੰਜ ਗਰਾਈਂ ਹਿਠਾੜ ਅਤੇ ਹਵਾਲਾਤੀ ਨਵਜੋਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਲਕਾਣਾ ਥਾਣਾ ਰਾਮਾ ਮੰਡੀ ਬਠਿੰਡਾ ਕੋਲੋਂ 2 ਮੋਬਾਇਲ ਫੋਨ ਬਰਾਮਦ ਹੋਏ ਅਤੇ 1 ਮੋਬਾਇਲ ਫੋਨ ਲਾਵਾਰਿਸ ਬਰਾਮਦ ਹੋਇਆ। ਜਾਂਚਕਰਤਾ ਨੇ ਦੱਸਿਆ ਕਿ ਪੁਲਸ ਨੇ ਉਕਤ ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

Babita

Content Editor

Related News