ਪੰਜਾਬ ਦੇ ਕਾਮਿਆਂ ਲਈ ਵੱਡੀ ਖ਼ੁਸ਼ਖ਼ਬਰੀ, ਨੌਕਰੀ ਖ਼ੁੱਸਣ ''ਤੇ ਵੀ ਮਿਲੇਗੀ 3 ਮਹੀਨਿਆਂ ਦੀ ''ਤਨਖਾਹ''
Saturday, Aug 29, 2020 - 10:28 AM (IST)

ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਵਿਧਾਨ ਸਭਾ 'ਚ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ 'ਤੇ ਬੁਲਾਏ ਗਏ ਇਕ ਰੋਜ਼ਾ ਇਜਲਾਸ ਦੌਰਾਨ ਸਰਬ ਸੰਮਤੀ ਨਾਲ 7 ਬਿੱਲ ਪਾਸ ਕੀਤੇ ਗਏ, ਜਿਨ੍ਹਾਂ 'ਚ 'ਕੰਟਰੈਕਟਰ ਲੇਬਰ (ਰੈਗੂਲੇਸ਼ਨ ਐਂਡ ਐਬਲੀਸ਼ਨ) ਪੰਜਾਬ ਸੋਧ ਬਿੱਲ-2020' ਨੂੰ ਪ੍ਰਵਾਨਗੀ ਦਿੱਤੀ ਗਈ।
ਇਹ ਵੀ ਪੜ੍ਹੋ : ਸੈਲੂਨ 'ਚ ਨਵ-ਵਿਆਹੁਤਾ ਨਾਲ ਸ਼ਰਮਨਾਕ ਹਰਕਤ, ਹੈੱਡ ਮਸਾਜ ਕਰਨ ਵਾਲੇ ਨੌਜਵਾਨ ਦੀ ਬਦਲੀ ਨੀਅਤ ਤਾਂ...
ਇਹ ਬਿੱਲ ਪੇਸ਼ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬਿੱਲ 'ਚ ਚੈਪਟਰ 5-ਬੀ ਤਹਿਤ ਕਾਮਿਆਂ ਦੀ ਮੌਜੂਦਾ ਲਾਗੂ ਸੀਮਾ ਨੂੰ 100 ਤੋਂ ਵਧਾ ਕੇ 300 ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਹੁਣ ਅਦਾਰੇ ਦੇ ਬੰਦ ਹੋਣ ਜਾਂ ਨੌਕਰੀ ਤੋਂ ਕੱਢੇ ਜਾਣ ਦੀ ਸੂਰਤ 'ਚ ਕਾਮੇ 3 ਮਹੀਨੇ ਦੀ ਵਾਧੂ ਤਨਖਾਹ ਲੈਣ ਦੇ ਯੋਗ ਹੋ ਜਾਣਗੇ। ਇਹ ਕਦਮ ਕਾਰੋਬਾਰ ਕਰਨ ਨੂੰ ਸੌਖਾ ਬਣਾਉਣ ਦੀ ਪ੍ਰਕਿਰਿਆ 'ਚ ਹੋਰ ਸੁਧਾਰ ਲਿਆਵੇਗਾ।
ਇਹ ਵੀ ਪੜ੍ਹੋ : ਸੈਲੂਨ 'ਚ ਨਵ-ਵਿਆਹੁਤਾ ਨਾਲ ਸ਼ਰਮਨਾਕ ਹਰਕਤ, ਹੈੱਡ ਮਸਾਜ ਕਰਨ ਵਾਲੇ ਨੌਜਵਾਨ ਦੀ ਬਦਲੀ ਨੀਅਤ ਤਾਂ...
ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਲੋੜੀਂਦੀ ਸੋਧ 'ਚ ਨਿਯਮਾਂ 'ਚ ਵਰਕਰਾਂ ਦੀ ਗਿਣਤੀ ਵਧਾਉਣ ਲਈ 20 ਤੋਂ 50 ਤੱਕ ਕੰਟਰੈਕਟ ਲੇਬਰ (ਰੈਗੂਲੇਸ਼ਨ ਐਂਡ ਐਬੋਲਿਸ਼ਨ) ਐਕਟ, 1970 ਦੀ ਧਾਰਾ-1 ਦੀ ਉਪ ਧਾਰਾ (4) ਦੀ ਉਪ-ਧਾਰਾ (ਏ) ਅਤੇ (ਬੀ) 'ਚ ਲੋੜੀਂਦੀ ਸੋਧ ਨੂੰ ਪ੍ਰਸਤਾਵਨਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੈਪਟਨ ਦੇ ਜੱਦੀ ਜ਼ਿਲ੍ਹੇ 'ਚ ਕਰੋੜ ਤੋਂ ਵੱਧ ਦੇ ਬਿਜਲੀ ਬਿੱਲ ਬਕਾਇਆ, ਪੁਲਸ-ਪਾਵਰਕਾਮ 'ਚ ਹੋ ਚੁੱਕੀ ਖਿੱਚੋਤਾਣ