ਚੰਡੀਗੜ੍ਹ 'ਚ ਕੋਰੋਨਾ ਦੇ 3 ਨਵੇਂ ਕੇਸ ਆਏ ਸਾਹਮਣੇ, ਕੁੱਲ ਗਿਣਤੀ ਹੋਈ 222

5/23/2020 11:26:39 AM

ਚੰਡੀਗੜ੍ਹ : ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ 'ਚੋਂ ਕੋਰੋਨਾ ਵਾਇਰਸ ਦੇ ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਬਾਪੂਧਾਮ ਕਾਲੋਨੀ ਦੇ 3 ਨਵੇਂ ਮਰੀਜ਼ਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਕੋਰੋਨਾ ਪਾਜ਼ੇਟਿਵ ਪਾਏ ਗਏ ਮਰੀਜ਼ਾਂ 'ਚੋਂ 17 ਸਾਲਾ ਅਤੇ 32 ਸਾਲਾ ਨੌਜਵਾਨ ਸ਼ਾਮਲ ਹੈ, ਜੋ ਕਿ ਇੱਕੋ ਘਰ ਨਾਲ ਸਬੰਧਿਤ ਹਨ, ਜਦੋਂ ਕਿ ਤੀਜਾ 24 ਸਾਲਾ ਨੌਜਵਾਨ ਉਕਤ 2 ਮਰੀਜ਼ਾਂ ਦਾ ਗੁਆਂਢੀ ਹੈ।

ਦੱਸਣਯੋਗ ਹੈ ਕਿ ਉਕਤ ਤਿੰਨੇ ਮਰੀਜ਼ ਉਨ੍ਹਾਂ 58 ਲੋਕਾਂ 'ਚੋਂ ਨਹੀਂ ਹਨ, ਜਿਨ੍ਹਾਂ ਦੇ ਸੈਂਪਲ ਸ਼ੁੱਕਰਵਾਰ ਨੂੰ ਲਏ ਗਏ ਹਨ। ਇਨ੍ਹਾਂ 58 ਲੋਕਾਂ 'ਚੋਂ 31 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂ ਕਿ ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 222 ਤੱਕ ਪਹੁੰਚ ਗਈ ਹੈ, ਜਿਨ੍ਹਾਂ 'ਚੋਂ ਇਸ ਸਮੇਂ 41 ਐਕਟਿਵ ਕੇਸ ਹਨ। ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Babita

Content Editor Babita