ਡੇਂਗੂ ਦੇ 3 ਹੋਰ ਪਾਜ਼ੇਟਿਵ ਕੇਸ ਹੋਏ ਰਿਪੋਰਟ, ਜ਼ਿਲ੍ਹੇ 'ਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 27 ਤੱਕ ਪੁੱਜੀ

Wednesday, Aug 28, 2024 - 05:34 AM (IST)

ਡੇਂਗੂ ਦੇ 3 ਹੋਰ ਪਾਜ਼ੇਟਿਵ ਕੇਸ ਹੋਏ ਰਿਪੋਰਟ, ਜ਼ਿਲ੍ਹੇ 'ਚ ਡੇਂਗੂ ਪੀੜਤ ਮਰੀਜ਼ਾਂ ਦੀ ਗਿਣਤੀ 27 ਤੱਕ ਪੁੱਜੀ

ਜਲੰਧਰ (ਰੱਤਾ) : ਮੰਗਲਵਾਰ ਨੂੰ ਡੇਂਗੂ ਦੇ 3 ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 27 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ਵਿਚੋਂ 17 ਮਰੀਜ਼ ਸ਼ਹਿਰੀ ਅਤੇ 7 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।

ਜ਼ਿਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਮੰਗਲਵਾਰ ਨੂੰ ਡੇਂਗੂ ਪਾਜ਼ੇਟਿਵ ਆਉਣ ਵਾਲੀ 48 ਸਾਲਾ ਔਰਤ ਮੁਹੱਲਾ ਕਰਾਰ ਖਾਂ, 35 ਸਾਲਾ ਮਰਦ ਆਦਮਪੁਰ ਅਤੇ 18 ਸਾਲਾ ਨੌਜਵਾਨ ਜਲੰਧਰ ਹਾਈਟਸ ਦਾ ਰਹਿਣ ਵਾਲਾ ਹੈ। ਉਨ੍ਹਾਂ ਦੱਸਿਆ ਕਿ ਮੰਗਲਵਾਰ ਨੂੰ ਡੇਂਗੂ ਦੇ 17 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਇਨ੍ਹਾਂ ਵਿਚੋਂ 6 ਦੀ ਰਿਪੋਰਟ ਪਾਜ਼ੇਟਿਵ ਅਤੇ ਇਨ੍ਹਾਂ ਵਿਚੋਂ 3 ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ।

ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਮੰਗਲਵਾਰ ਨੂੰ ਦਿਹਾਤੀ ਇਲਾਕਿਆਂ ਦੇ 1960 ਅਤੇ ਸ਼ਹਿਰੀ ਇਲਾਕਿਆਂ ਦੇ 888 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 17 ਥਾਵਾਂ ’ਤੇ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚੋਂ 9 ਥਾਵਾਂ ਸ਼ਹਿਰੀ ਅਤੇ 8 ਦਿਹਾਤੀ ਇਲਾਕਿਆਂ ਦੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Sandeep Kumar

Content Editor

Related News