ਪੁਲਸ ਰਿਮਾਂਡ ਦੌਰਾਨ ਮੁਲਜ਼ਮ ਤੋਂ 3 ਹੋਰ ਦੋਪਹੀਆ ਵਾਹਨ ਬਰਾਮਦ
Monday, Jan 22, 2018 - 06:11 AM (IST)

ਜਲਾਲਾਬਾਦ, (ਬਜਾਜ, ਨਿਖੰਜ)– ਥਾਣਾ ਸਿਟੀ ਦੀ ਪੁਲਸ ਵੱਲੋਂ ਚੋਰੀ ਦੇ ਮਾਮਲੇ 'ਚ ਨਾਮਜ਼ਦ ਹਰਪਾਲ ਸਿੰਘ ਉਰਫ ਪਾਲਾ ਸਿੰਘ ਤੋਂ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ 3 ਹੋਰ ਦੋਪਹੀਆ ਵਾਹਨ ਚੋਰੀ ਦੇ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਥਾਣਾ ਸਿਟੀ ਮੁਖੀ ਅਭਿਨਵ ਚੌਹਾਨ ਨੇ ਦੱਸਿਆ ਕਿ ਬੀਤੇ ਦਿਨ ਚੋਰੀ ਦੇ ਤਿੰਨ ਮੋਟਰਸਾਈਕਲਾਂ ਸਮੇਤ ਮੁਲਜ਼ਮ ਹਰਪਾਲ ਸਿੰਘ ਉਰਫ ਪਾਲਾ ਸਿੰਘ ਪੁੱਤਰ ਲਾਲ ਸਿੰਘ ਵਾਸੀ ਲੱਖੇਕੇ ਉਤਾੜ ਵਾਸੀ ਥਾਣਾ ਸਦਰ ਫਾਜ਼ਿਲਕਾ ਨੂੰ ਕਾਬੂ ਕਰ ਕੇ ਪਰਚਾ ਦਰਜ ਕੀਤਾ ਗਿਆ ਸੀ ਤੇ ਇਸ ਤੋਂ ਬਾਅਦ ਮਾਣਯੋਗ ਅਦਾਲਤ 'ਚ ਪੇਸ਼ ਕਰ ਕੇ ਪੁਲਸ ਰਿਮਾਂਡ ਲਿਆ ਗਿਆ। ਪੁਲਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਦੌਰਾਨ ਉਕਤ ਮੁਲਜ਼ਮ ਦੀ ਨਿਸ਼ਾਨਦੇਹੀ 'ਤੇ 3 ਦੋਪਹੀਆ ਵਾਹਨ 1 ਮੋਟਰਸਾਈਕਲ ਪਲਟੀਨਾ, 1 ਮੋਟਰਸਾਈਕਲ ਪਲਸਰ ਤੇ ਇਕ ਮੋਪਿਡ ਹੀਰੋ ਮੈਸਟਰੋ ਬਰਾਮਦ ਕੀਤੇ ਗਏ ਹਨ। ਇਸ ਤਰ੍ਹਾਂ ਉਕਤ ਮੁਲਜ਼ਮ ਕੋਲੋਂ ਪੁਲਸ ਨੇ ਕੁਲ 6 ਦੋਪਹੀਆ ਵਾਹਨ ਬਰਾਮਦ ਕੀਤੇ ਹਨ।