ਨਹੀਂ ਰੁਕ ਰਿਹਾ ਜਲੰਧਰ ''ਚ ''ਕੋਰੋਨਾ'' ਦਾ ਕਹਿਰ, 3 ਹੋਰ ਨਵੇਂ ਕੇਸਾਂ ਦੀ ਹੋਈ ਪੁਸ਼ਟੀ

Monday, May 04, 2020 - 04:28 PM (IST)

ਨਹੀਂ ਰੁਕ ਰਿਹਾ ਜਲੰਧਰ ''ਚ ''ਕੋਰੋਨਾ'' ਦਾ ਕਹਿਰ, 3 ਹੋਰ ਨਵੇਂ ਕੇਸਾਂ ਦੀ ਹੋਈ ਪੁਸ਼ਟੀ

ਜਲੰਧਰ (ਰੱਤਾ) : ਜਲੰਧਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਹੀ ਜਲੰਧਰ 'ਚ 4 ਕੋਰੋਨਾ ਦੇ ਪਾਜ਼ੇਟਿਵ ਕੇਸ ਪਾਏ ਗਏ ਸਨ। ਹੁਣ ਤਾਜ਼ਾ ਮਾਮਲੇ 'ਚ ਜਲੰਧਰ 'ਚ 3 ਹੋਰ ਨਵੇਂ ਕੇਸ ਪਾਜ਼ੇਟਿਵ ਪਾਏ ਗਏ ਹਨ। ਖਬਰ ਲਿਖੇ ਜਾਣ ਤੱਕ ਜਲੰਧਰ 'ਚ ਅੱਜ 7 ਕੇਸਾਂ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਅੱਜ ਦੇ 7 ਕੇਸਾਂ ਨੂੰ ਮਿਲਾ ਕੇ ਕੁੱਲ ਕੋਰੋਨਾ ਪਾਜ਼ੇਟਿਵ ਕੇਸਾਂ ਦਾ ਅੰਕੜਾ 131 ਤੱਕ ਪਹੁੰਚ ਗਿਆ ਹੈ। ਜਲੰਧਰ ਦੇ ਸਿਵਲ ਹਸਪਤਾਲ 'ਚ ਕੁੱਲ 110 ਪਾਜ਼ੇਟਿਵ ਮਰੀਜ਼ ਦਾਖਲ ਹਨ ਜਦਕਿ ਪੀ. ਜੀ. ਆਈ ਚੰਡੀਗੜ੍ਹ 'ਚ 1 ਪਾਜ਼ੇਟਿਵ ਮਰੀਜ਼ ਅਤੇ ਪਟਿਆਲਾ 'ਚ ਵੀ ਇਕ ਮਰੀਜ਼ ਦਾਖਲ ਹੈ। ਇਸ ਦੇ ਇਲਾਵਾ ਜਲੰਧਰ 'ਚ ਹੁਣ ਤੱਕ 8 ਮਰੀਜ਼ ਠੀਕ ਹੋ ਹਨ ਜਦੋਂਕਿ 4 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। 

ਇਹ ਵੀ ਪੜ੍ਹੋ ► ਜਲੰਧਰ 'ਚ ਮਿਲੇ 'ਕੋਰੋਨਾ' ਦੇ ਚਾਰ ਹੋਰ ਨਵੇਂ ਕੇਸ, ਅੰਕੜਾ 128 ਤੱਕ ਪੁੱਜਾ  

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 1232 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 1232 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 215, ਲੁਧਿਆਣਾ 122, ਜਲੰਧਰ 131, ਮੋਹਾਲੀ 'ਚ 94, ਪਟਿਆਲਾ 'ਚ 87, ਹੁਸ਼ਿਆਰਪੁਰ 'ਚ 86, ਤਰਨਾਰਨ 40, ਪਠਾਨਕੋਟ 'ਚ 25, ਮਾਨਸਾ 'ਚ 16, ਕਪੂਰਥਲਾ 15, ਫਰੀਦਕੋਟ 6, ਸੰਗਰੂਰ 'ਚ 66, ਨਵਾਂਸ਼ਹਿਰ 'ਚ 85, ਰੂਪਨਗਰ 16, ਫਿਰੋਜ਼ਪੁਰ 'ਚ 41, ਬਠਿੰਡਾ 35, ਗੁਰਦਾਸਪੁਰ 35, ਫਤਿਹਗੜ੍ਹ ਸਾਹਿਬ 'ਚ 16, ਬਰਨਾਲਾ 19, ਫਾਜ਼ਿਲਕਾ 4, ਮੋਗਾ 28, ਮੁਕਤਸਰ ਸਾਹਿਬ 50 ਕੇਸ ਪਾਏ ਹਨ ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ ► ਅੰਮ੍ਰਿਤਸਰ: ਬਾਬਾ ਬਕਾਲਾ ਸਾਹਿਬ 'ਚੋਂ 7 ਪਾਜ਼ੇਟਿਵ ਨਵੇਂ ਮਾਮਲੇ ਆਏ ਸਾਹਮਣੇ 


author

Anuradha

Content Editor

Related News