ਮੋਗਾ 'ਚ ਵਧੀ ਕੋਰੋਨਾ ਦੀ ਮਾਰ, ਹੋਰ ਤਿੰਨਾਂ ਦੀ ਰਿਪੋਰਟ ਆਈ ਪਾਜ਼ੇਟਿਵ
Tuesday, Apr 07, 2020 - 06:03 PM (IST)
ਮੋਗਾ (ਗੋਪੀ) : ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਸੋਮਵਾਰ ਤੱਕ ਅੱਠ ਮੌਤਾਂ ਹੋ ਗਈਆਂ ਹਨ। ਕੋਰੋਨਾ ਵਾਇਰਸ ਕਾਰਨ ਪੂਰੇ ਦੇਸ਼ 'ਚ ਲੋਕਾਂ ਦੀ ਜਾਨ ਮੁਸ਼ਕਲ 'ਚ ਹੈ। ਤਾਜ਼ਾ ਮਾਮਲਾ ਮੋਗਾ ਦੇ ਤਹਿਸੀਲ ਬਾਘਾਪੁਰਾਣਾ ਦੇ ਪਿੰਡ ਚੀਂਦਾ ਤੋਂ ਸਾਹਮਣੇ ਆਇਆ ਹੈ, ਜਿੱਥੇ ਤਿੰਨ ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਹੁਣ ਤੱਕ ਮੋਗਾ ਦੇ ਕੁੱਲ 4 ਪਾਜ਼ੇਟਿਵ ਕੇਸ ਸਾਹਮਣੇ ਆ ਗਏ ਹਨ।
ਇਹ ਵੀ ਪੜ੍ਹੋ ► ਅੰਮ੍ਰਿਤਸਰ : ਕੋਰੋਨਾ ਨੇ ਮਾਰੀ ਇਨਸਾਨੀਅਤ, ਪਰਿਵਾਰ ਨੇ ਮ੍ਰਿਤਕ ਦੇਹ ਲੈਣ ਤੋਂ ਕੀਤਾ ਇਨਕਾਰ
ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰੇ ਹੀ ਇਕ ਮਸਜਿਦ ਤੋਂ ਜਿਨ੍ਹਾਂ 13 ਲੋਕਾਂ ਨੂੰ ਟੈਸਟ ਲਈ ਭੇਜਿਆ ਗਿਆ ਸੀ, ਉਨ੍ਹਾਂ 'ਚੋਂ ਪਹਿਲਾਂ ਇਕ ਕੇਸ ਪਾਜ਼ੇਟਿਵ ਆਇਆ ਸੀ। ਇਸ ਤੋਂ ਬਾਅਦ ਹੋਰ 3 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦੀ ਪੁਸ਼ਟੀ ਅਸਿਸਟੈਂਟ ਸਿਵਲ ਸਰਜਨ ਡਾ. ਜਸਵੰਤ ਸਿੰਘ ਨੇ ਕੀਤੀ ਹੈ। ਇੱਥੇ ਮਸਜਿਦ 'ਚ 13 ਮੁਸਲਿਮ ਭਾਈਚਾਰੇ ਦੇ ਲੋਕ ਇਕੱਠੇ ਰਹਿ ਰਹੇ ਸਨ। ਲੋਕਾਂ ਦੀ ਸ਼ਿਕਾਇਤ 'ਤੇ ਇਨ੍ਹਾਂ 13 ਲੋਕਾਂ ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ 13 'ਚੋਂ 9 ਲੋਕਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦੋਂਕਿ ਬਾਕੀ 4 ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਪਿੰਡ ਨੂੰ ਕੀਤਾ ਗਿਆ ਸੀਲ
ਕੋਰੋਨਾ ਦੇ ਕਹਿਰ ਨੂੰ ਦੇਖਦੇ ਹੋਏ ਸੀਨੀਅਰ ਕਪਤਾਨ ਪੁਲਸ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪਿੰਡ ਚੀਂਦਾ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਾਜ਼ੇਟਿਵ ਮਰੀਜ਼ ਦਿੱਲੀ 'ਚ ਤਬਲੀਗੀ ਜਮਾਤ ਦ ਇਕੱਠ 'ਚ ਸ਼ਾਮਲ ਨਹੀਂ ਹੋਏ ਹਨ। ਉਨ੍ਹਾਂ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਘਰਾਂ ਦੇ ਅੰਦਰ ਹੀ ਰਹੋ ਅਤੇ ਐਮਰਜੇਂਸੀ ਦੀ ਸਥਿਤੀ 'ਚ ਹੀ ਘਰੋਂ ਬਾਹਰ ਨਿਕਲਿਆ ਜਾਵੇ।
ਇਹ ਵੀ ਪੜ੍ਹੋ ► ਕੋਰੋਨਾ ਆਫਤ ਦੀ ਘੜੀ 'ਚ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ ਰਾਹਤ ਭਰੀ ਖਬਰ
ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 94 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 06, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਫਰੀਦਕੋਟ, ਬਰਨਾਲਾ, ਕਪੂਰਥਲਾ ਦਾ 1-1 ਅਤੇ ਮੋਗਾ ਦੇ 4 ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 07, ਫਤਿਹਗੜ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।
ਇਹ ਵੀ ਪੜ੍ਹੋ ► ਅੰਮ੍ਰਿਤਸਰ 'ਚ ਕੋਰੋਨਾ ਦੇ ਸ਼ੱਕੀ ਮਰੀਜ਼ ਦੀ ਮੌਤ, ਪਰਿਵਾਰਕ ਮੈਂਬਰਾਂ ਨੂੰ ਕੀਤਾ ਆਈਸੋਲੇਟ ► 'ਕੋਰੋਨਾ' ਕਾਰਣ ਲੁਧਿਆਣਾ ਦੇ ਪ੍ਰਵਾਸੀ ਭਾਰਤੀ ਦੀ ਅਮਰੀਕਾ 'ਚ ਮੌਤ ► ਹੁਣ ਕੋਰੋਨਾ ਮਰੀਜ਼ਾਂ ਨੂੰ ਰੋਬੋਟ ਖੁਆਏਗਾ ਖਾਣਾ ਤੇ ਦਵਾਈਆਂ