ਮੋਹਾਲੀ ਤੋਂ 3 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ, ਕੁੱਲ ਪੀੜਤਾਂ ਦੀ ਗਿਣਤੀ ਹੋਈ 89

05/01/2020 9:35:09 AM

ਮੋਹਾਲੀ (ਪਰਦੀਪ) : ਪੂਰੀ ਦੁਨੀਆ 'ਚ ਤਬਾਹੀ ਫੈਲਾਉਣ ਵਾਲੇ ਕੋਰੋਨਾ ਵਾਇਰਸ ਨੇ ਮੋਹਾਲੀ ਨੂੰ ਵੀ ਪੂਰੀ ਤਰ੍ਹਾਂ ਆਪਣੀ ਲਪੇਟ 'ਚ ਲਿਆ ਹੋਇਆ ਹੈ। ਜ਼ਿਲੇ 'ਚ ਸ਼ੁੱਕਰਵਾਰ ਸਵੇਰੇ 3 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚ 56 ਸਾਲਾ ਔਰਤ ਅਤੇ ਉਸ ਦੇ 30 ਸਾਲਾਂ ਦੇ ਬੇਟੇ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜੋ ਕਿ ਖਰੜ ਦੇ ਪਿੰਡ ਖਾਨਪੁਰ ਨਾਲ ਸਬੰਧਿਤ ਹਨ। ਇਸ ਤੋਂ ਇਲਾਵਾ ਮੋਹਾਲੀ ਦੇ ਪਿੰਡ ਵਡਾਲਾ 'ਚ 30 ਸਾਲਾ ਇਕ ਸ਼ਖਸ 'ਚ ਵੀ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਤਾਜ਼ਾ ਮਾਮਲੇ ਤਖਤ ਸ੍ਰੀ ਹਜੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨਾਲ ਹੀ ਜੁੜੇ ਹੋਏ ਹਨ। ਇਨ੍ਹਾਂ ਨਵੇਂ ਕੇਸਾਂ ਦੇ ਨਾਲ ਹੀ ਮੋਹਾਲੀ 'ਚ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 89 ਤੱਕ ਪੁੱਜ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀ ਚਿੰਤਾ ਹੋਰ ਜ਼ਿਆਦਾ ਵੱਧ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਦਿਨ ਚੜ੍ਹਦੇ ਹੀ 'ਕੋਰੋਨਾ' ਦਾ ਕਹਿਰ, 13 ਲੋਕਾ 'ਚ ਹੋਈ ਪੁਸ਼ਟੀ

PunjabKesari
ਫਸੇ ਹੋਏ ਲੋਕਾਂ ਦੀ ਜਾਂਚ ਲਈ ਲਾਏ ਜਾਣਗੇ ਸਿਹਤ ਕੈਂਪ
ਡਿਪਟੀ ਕਮਿਸ਼ਨਰ, ਮੋਹਾਲੀ ਗਿਰੀਸ਼ ਦਿਆਲਨ ਨੇ ਕਿਹਾ ਕਿ ਪੰਜਾਬ 'ਚ ਫਸੇ ਹੋਰਨਾਂ ਸੂਬਿਆਂ ਦੇ ਵਿਅਕਤੀ ਆਪਣੇ ਸੂਬਿਆਂ 'ਚ ਜਾਣ ਲਈ 3 ਮਈ ਤੱਕ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਦੇ ਲਿੰਕ ਦਾ ਅਕਸੈਸ ਰਾਜ ਕੰਟਰੋਲ ਰੂਮ ਵੱਲੋਂ ਮੁਹੱਈਆ ਕਰਵਾਇਆ ਜਾਵੇਗਾ। ਇਨ੍ਹਾਂ ਦੀ ਸਿਹਤ ਲਈ ਜਾਂਚ ਕੈਂਪ ਲਾਏ ਜਾਣਗੇ ਅਤੇ 4 ਮਈ ਦੀ ਰਾਤ ਤੱਕ ਸਕਰੀਨਿੰਗ ਦਾ ਕੰਮ ਮੁਕੰਮਲ ਹੋ ਜਾਵੇਗਾ। ਜਿਨ੍ਹਾਂ ਵਿਅਕਤੀਆਂ 'ਚ ਲੱਛਣ ਨਹੀਂ ਪਾਏ ਗਏ, ਉਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਫਿਰੋਜ਼ਪੁਰ ਤੋਂ ਮਾੜੀ ਖਬਰ, 11 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੇਟਿਵ
 


Babita

Content Editor

Related News