ਚੰਡੀਗੜ੍ਹ : ''ਕੋਰੋਨਾ'' ਦਾ ਗੜ੍ਹ ਬਣ ਚੁੱਕੀ ਬਾਪੂਧਾਮ ਕਾਲੋਨੀ ''ਚ 3 ਨਵੇਂ ਕੇਸਾਂ ਦੀ ਪੁਸ਼ਟੀ
Sunday, May 10, 2020 - 12:05 PM (IST)
ਚੰਡੀਗੜ੍ਹ (ਭਗਵਤ) : ਕੋਰੋਨਾ ਦਾ ਗੜ੍ਹ ਬਣ ਚੁੱਕੀ ਚੰਡੀਗੜ੍ਹ ਦੀ ਬਾਪੂਧਾਮ ਕਾਲੋਨੀ 'ਚ ਐਤਵਾਰ ਨੂੰ 3 ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ, ਜਿਨ੍ਹਾਂ 'ਚੋਂ ਇਕ 11 ਸਾਲਾਂ ਦਾ ਬੱਚਾ ਅਤੇ 45 ਸਾਲਾ ਵਿਅਕਤੀ ਇੱਕੋ ਪਰਿਵਾਰ ਨਾਲ ਸਬੰਧਿਤ ਹਨ। ਇਨ੍ਹਾਂ ਨਵੇਂ ਕੇਸਾਂ ਤੋਂ ਬਾਅਦ ਇਕੱਲੇ ਬਾਪੂਧਾਮ 'ਚ ਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 109 ਹੋ ਗਈ ਹੈ, ਜਦੋਂ ਕਿ ਪੂਰੇ ਸ਼ਹਿਰ 'ਚ ਕੋਰੋਨਾ ਪੀੜਤਾਂ ਦਾ ਅੰਕੜਾ 173 'ਤੇ ਪੁੱਜ ਗਿਆ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ 'ਕੋਰੋਨਾ' ਕਾਰਨ ਚੌਥੀ ਮੌਤ, ਮਰਨ ਤੋਂ ਬਾਅਦ ਵਿਅਕਤੀ ਦੀ ਰਿਪੋਰਟ ਆਈ ਪਾਜ਼ੇਟਿਵ
ਚੰਡੀਗੜ੍ਹ 'ਚ ਕੋਰੋਨਾ ਦੇ ਵੱਧ ਰਹੇ ਕੇਸਾਂ ਦੌਰਾਨ ਇਕ ਰਾਹਤ ਭਰੀ ਖਬਰ ਵੀ ਸਾਹਮਣੇ ਆਈ ਹੈ। ਸ਼ਹਿਰ 'ਚ 3 ਕੋਰੋਨਾ ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ। ਇਨ੍ਹਾਂ 'ਚੋਂ ਇਕ ਪੰਚਕੂਲਾ ਅਤੇ 2 ਮਰੀਜ਼ ਮੋਹਾਲੀ ਦੇ ਹਨ। ਪੰਚਕੂਲਾ ਦੇ ਹਸਪਤਾਲ 'ਚ ਭਰਤੀ ਜਮਾਤੀ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਫਿਰੋਜ਼ਪੁਰ ਸਰਹੱਦ ਤੋਂ ਬੀ. ਐੱਸ. ਐੱਫ. ਵਲੋਂ 25 ਕਰੋੜ ਦੀ ਹੈਰੋਇਨ ਤੇ ਹਥਿਆਰ ਬਰਾਮਦ