ਮੋਹਾਲੀ ''ਚ ਵਧਿਆ ''ਕੋਰੋਨਾ'' ਦਾ ਕਹਿਰ, 3 ਨਵੇਂ ਪੀੜਤਾਂ ਦੀ ਪੁਸ਼ਟੀ

06/12/2020 2:43:21 PM

ਮੋਹਾਲੀ (ਪਰਦੀਪ) : ਜ਼ਿਲ੍ਹਾ ਮੋਹਾਲੀ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਜ਼ਿਲ੍ਹੇ 'ਚ 3 ਨਵੇਂ ਮਰੀਜ਼ਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ 2 ਨਵੇਂ ਮਰੀਜ਼ਾਂ 'ਚ ਜ਼ੀਰਕਪੁਰ ਦੀ ਰਹਿਣ ਵਾਲੀ 68 ਸਾਲਾ ਜਨਾਨੀ ਅਤੇ 40 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ, ਜਦੋਂ ਕਿ ਤੀਜਾ ਮਰੀਜ਼ ਮੁੱਲਾਂਪੁਰ ਦੇ ਪਿੰਡ ਤੋਗਾਂ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਮੋਹਾਲੀ ਜ਼ਿਲ੍ਹੇ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 146 ਤੱਕ ਪਹੁੰਚ ਗਈ ਹੈ।
 


Babita

Content Editor

Related News