ਪੰਜਾਬ ਦੇ 3 ਜ਼ਿਲ੍ਹਿਆਂ ਨੂੰ ਮਿਲੇ ਨਵੇਂ SSP, ਇਹ ਅਧਿਕਾਰੀ ਸੰਭਾਲਣਗੇ ਚਾਰਜ

04/22/2022 9:33:59 PM

ਚੰਡੀਗੜ੍ਹ (ਬਿਊਰੋ) : ਸੂਬੇ 'ਚ ਮਾਨ ਸਰਕਾਰ ਵੱਲੋਂ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਸੱਤਾ ਸੰਭਾਲਣ ਤੋਂ ਬਾਅਦ 'ਆਪ' ਸਰਕਾਰ ਨੇ ਪੁਲਸ ਤੇ ਪ੍ਰਸ਼ਾਸਨਿਕ ਹਲਕਿਆਂ 'ਚ ਕਾਫੀ ਫੇਰਬਦਲ ਕੀਤਾ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਪੁਲਸ ਅਧਿਕਾਰੀਆਂ ਦੀਆਂ ਤਾਇਨਾਤੀਆਂ 'ਚ ਅੱਜ ਮਾਮੂਲੀ ਫੇਰਬਦਲ ਕਰਦਿਆਂ ਸੂਬੇ 'ਚ 3 ਨਵੇਂ ਸੀਨੀਅਰ ਪੁਲਸ ਕਪਤਾਨ (ਐੱਸ.ਐੱਸ.ਪੀ.) ਨਿਯੁਕਤ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਰੁਣ ਸੈਣੀ ਨੂੰ ਐੱਸ. ਐੱਸ. ਪੀ. ਪਠਾਨਕੋਟ, ਸਵਰਨਦੀਪ ਸਿੰਘ ਨੂੰ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਅਤੇ ਰਾਜ ਬਚਨ ਸਿੰਘ ਸੰਧੂ ਨੂੰ ਐੱਸ. ਐੱਸ. ਪੀ. ਕਪੂਰਥਲਾ ਨਿਯੁਕਤ ਕੀਤਾ ਗਿਆ ਹੈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ


Anuradha

Content Editor

Related News