ਕੁੱਟਮਾਰ ਕਰਨ ਦੇ ਦੋਸ਼ ''ਚ 3 ਨਾਮਜ਼ਦ

01/18/2018 5:58:40 PM


ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ, ਮਲਹੋਤਰਾ, ਆਵਲਾ) - ਹਮਮਸ਼ਵਰਾ ਹੋ ਕੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ ਵਿਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਸ ਨੇ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁਦੱਈ ਪ੍ਰੇਮ ਪੁੱਤਰ ਸਰਾਜ ਵਾਸੀ ਭੂਰੇ ਖੁਰਦ ਨੇ ਦੋਸ਼ ਲਾਇਆ ਕਿ ਗੁਰਪ੍ਰੀਤ ਸਿੰਘ, ਜੰਡ ਸਿੰਘ ਤੇ ਮੁਖਤਿਆਰ ਸਿੰਘ ਨੇ ਪੁਰਾਣੇ ਝਗੜੇ ਨੂੰ ਲੈ ਕੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕਰਦਿਆਂ ਉਸ ਨੂੰ ਧਮਕੀਆਂ ਦਿੱਤੀਆਂ।