ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਹੁਣ ਤੱਕ 3 ਨਾਮਜ਼ਦਗੀਆਂ ਹੋਈਆਂ ਦਾਖ਼ਲ

Thursday, Jun 20, 2024 - 10:30 AM (IST)

ਚੰਡੀਗੜ੍ਹ/ਜਲੰਧਰ (ਮਨਜੋਤ, ਚੋਪੜਾ)-ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ 3 ਨਾਮਜ਼ਦਗੀਆਂ ਦਾਖ਼ਲ ਹੋਈਆਂ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁੱਧਵਾਰ ਨੂੰ ਲੋਕਤੰਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਹੁਣ ਤਕ ਕੁੱਲ 3 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਚੱਲੀਆਂ ਤੇਜ਼ ਹਵਾਵਾਂ, ਮੀਂਹ ਨੇ ਦਿਵਾਈ ਅੱਤ ਦੀ ਗਰਮੀ ਤੋਂ ਰਾਹਤ

ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ 3 ਵਜੇ ਤਕ ਦਾਖ਼ਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਗਿਣਤੀ 13 ਜੁਲਾਈ ਨੂੰ ਹੋਵੇਗੀ।

ਇਹ ਵੀ ਪੜ੍ਹੋ- ਸੁਖਵਿੰਦਰਪਾਲ ਸਿੰਘ ਗਰਚਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ, ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News