ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 3 ਮੁਲਾਜ਼ਮ ਕੀਤੇ Suspend, ਪੜ੍ਹੋ ਪੂਰਾ ਮਾਮਲਾ

Saturday, Jul 27, 2024 - 09:01 AM (IST)

ਚੰਡੀਗੜ੍ਹ (ਅੰਕੁਰ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜੀਰੋ ਟਾਲਰੈਂਸ ਨੀਤੀ ਤਹਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮੀਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਕੋਟਕਪੁਰਾ ਸਥਿਤ ਕੇਂਦਰੀ ਭੰਡਾਰ ਤੋਂ ਕਬਾੜ ਦੀ ਕੀਤੀ ਜਾ ਰਹੀ ਵਿਕਰੀ ਦੌਰਾਨ ਹੇਰਾਫੇਰੀ ਕਰਨ ਦੀ ਕੋਸ਼ਿਸ ਕਰਨ ਵਾਲੇ ਸੀਨੀਅਰ ਐਕਸੀਅਨ, ਜੇ.ਈ. ਅਤੇ ਸਟੋਰ ਕੀਪਰ ਨੂੰ ਤੁਰੰਤ ਪ੍ਰਭਾਵ ਨਾਲ ਮੁੱਅਤਲ ਕਰ ਦਿੱਤਾ ਗਿਆ ਹੈ। ਮਾਮਲੇ ’ਚ ਸ਼ਾਮਲ ਕਰਮਚਾਰੀਆਂ ਅਤੇ ਵਪਾਰੀ ਵਿਰੁੱਧ ਪੁਲਸ ਕਾਰਵਾਈ ਜਾਰੀ ਹੈ।

ਇਹ ਖ਼ਬਰ ਵੀ ਪੜ੍ਹੋ - ਚੂੜੇ ਵਾਲੀ ਕੁੜੀ ਨੇ ਭਾਜਪਾ ਲੀਡਰ ਘਰ ਕਰ 'ਤਾ ਕਾਂਡ! CCTV ਵੇਖ ਰਹਿ ਜਾਓਗੇ ਹੱਕੇ-ਬੱਕੇ (ਵੀਡੀਓ)

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਪੀ.ਐੱਸ.ਪੀ.ਸੀ.ਐੱਲ. ਦੀ ਇਨਫੋਰਸਮੈਂਟ ਵਿੰਗ ਅਤੇ ਤਕਨੀਕੀ ਪੜਤਾਲ ਵਿੰਗ ਦੀਆਂ ਟੀਮਾਂ ਵੱਲੋਂ ਸਾਂਝੇ ਰੂਪ ਵਿਚ 25 ਜੁਲਾਈ ਨੂੰ ਕੇਂਦਰੀ ਭੰਡਾਰ, ਪੀ.ਐੱਸ.ਪੀ.ਸੀ.ਐੱਲ, ਕੋਟਕਪੁਰਾ ਤੋਂ ਕਬਾੜ ਵੇਚ ਆਰਡਰ ਤਹਿਤ ਚੁਕਾਏ ਸਾਮਾਨ ਦੀ ਅਚਨਚੇਤ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਪਾਇਆ ਗਿਆ ਕਿ ਕਬਾੜ ਸਮਾਨ ਲੈ ਕੇ ਜਾ ਰਹੇ 3 ਟਰੱਕਾਂ ’ਚੋਂ ਇਕ ਟਰੱਕ ’ਚ ਅਲੂਮੀਨੀਅਮ ਕੰਡਕਟਰ ਦੇ ਕਬਾੜ ਥੱਲੇ ਨਵਾਂ ਅਲੂਮੀਨੀਅਮ ਕੰਡਕਟਰ ਰੱਖ ਕੇ ਲਿਜਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦਾ ਪਤਾ ਨਾ ਲੱਗਣ ’ਤੇ ਮਹਿਕਮੇ ਨੂੰ ਵਿੱਤੀ ਨੁਕਸਾਨ ਹੋਣਾ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਮੌਕੇ ’ਤੇ ਤਫਤੀਸ਼ ਅਨੁਸਾਰ ਜ਼ਿੰਮੇਵਾਰ ਪਾਏ ਗਏ ਅਧਿਕਾਰੀਆਂ ਜਿਨਾਂ ’ਚ ਸੀਨੀਅਰ ਐਕਸੀਅਨ ਸਟੋਰ ਬਿਅੰਤ ਸਿੰਘ, ਸਟੋਰ ਇੰਚਾਰਜ ਜੂਨੀਅਰ ਇੰਜੀਨੀਅਰ ਗੁਰਮੇਲ ਸਿੰਘ ਅਤੇ ਸਟੋਰ ਕੀਪਰ (ਐਲ.ਡੀ.ਸੀ) ਨਿਰਮਲ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕੇਸ ’ਚ ਦੋਸ਼ੀ ਕਰਮਚਾਰੀਆਂ ਅਤੇ ਸਮਾਨ ਚੁਕਣ ਆਏ ਵਪਾਰੀ ਵਿਰੁੱਧ ਪੁਲਿਸ ਕਾਰਵਾਈ ਵੀ ਅਰੰਭ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਸ ਕੇਸ ਵਿਚ ਡੂੰਘੀ ਪੜਤਾਲ ਕਰ ਕੇ ਦੋਸ਼ੀ ਪਾਏ ਜਾਣ ਵਾਲੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ - ਲੁਧਿਆਣਾ 'ਚ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਬੋਰੀ 'ਚ ਪਾ ਕੇ ਸੁੱਟੀ ਲਾਸ਼

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਅਫਸਰ ਭਾਵੇਂ ਵੱਡੇ ਤੋਂ ਵੱਡਾ ਹੋਵੇ ਉਸ ਨੂੰ ਕੰਮ ’ਚ ਕੁਤਾਹੀ ਤੇ ਕੁਰੱਪਸ਼ਨ ਕਰਦੇ ਫੜੇ ਜਾਣ ’ਤੇ ਬਖਸ਼ਿਆ ਨਹੀਂ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News