ਪੰਜਾਬ ਦੇ 3 ਪੰਚਾਇਤ ਸਕੱਤਰਾਂ 'ਤੇ ਡਿੱਗੀ ਗਾਜ, ਹੋਈ ਗਈ ਵੱਡੀ ਕਾਰਵਾਈ
Friday, Jul 11, 2025 - 06:49 PM (IST)

ਜਲੰਧਰ (ਪੁਨੀਤ)–ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਕੰਮਕਾਜ ਵਿਚ ਲਾਪ੍ਰਵਾਹੀ ਨੂੰ ਲੈ ਕੇ ਕੀਤੀ ਜਾ ਰਹੀ ਸਖ਼ਤੀ ਤਹਿਤ ਜਲੰਧਰ ਜ਼ਿਲ੍ਹੇ ਦੇ 3 ਪੰਚਾਇਤ ਸਕੱਤਰਾਂ ਨੂੰ ਤੁਰੰਤ ਪ੍ਰਭਾਵ ਨਾਲ ਉਨ੍ਹਾਂ ਦੇ ਅਹੁਦਿਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਚਿੱਠੀ ’ਤੇ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਇਸ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ।
ਜ਼ੀਰੋ ਟਾਲਰੈਂਸ ਨੀਤੀ ਤਹਿਤ ਇਸ ਕਾਰਵਾਈ ਨੂੰ ਸਖ਼ਤ ਸੰਦੇਸ਼ ਦੇ ਤੌਰ ’ਤੇ ਵੇਖਿਆ ਜਾ ਰਿਹਾ ਹੈ । ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿਚ ਪੰਚਾਇਤ ਸਕੱਤਰ ਪੁਰਸ਼ੋਤਮ ਲਾਲ ਅਤੇ ਦਿਲਬਾਗ ਸਹੋਤਾ (ਦੋਵੇਂ ਪੰਚਾਇਤ ਸੰਮਤੀ ਜਲੰਧਰ ਪੱਛਮੀ) ਅਤੇ ਪੰਚਾਇਤ ਸਕੱਤਰ ਪਰਵਿੰਦਰ ਸਿੰਘ (ਪੰਚਾਇਤ ਸੰਮਤੀ ਫਿਲੌਰ) ਸ਼ਾਮਲ ਹਨ। ਵਿਭਾਗ ਨੇ ਨਿਰਦੇਸ਼ ਦਿੱਤੇ ਹਨ ਕਿ ਮੁਅੱਤਲੀ ਦੀ ਮਿਆਦ ਦੌਰਾਨ ਇਨ੍ਹਾਂ ਅਧਿਕਾਰੀਆਂ ਦਾ ਹੈੱਡਕੁਆਰਟਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀ ਦਫ਼ਤਰ ਜਲੰਧਰ ਹੋਵੇਗਾ।
ਇਹ ਵੀ ਪੜ੍ਹੋ: ਡਰੱਗਜ਼ ਦੇ ਕਾਰੋਬਾਰ ’ਚ ਸ਼ਾਮਲ ਵੱਡੀਆਂ ਮੱਛੀਆਂ ਫੜਨ ਲਈ ਪੰਜਾਬ DGP ਸਖ਼ਤ, ਬਣਾਈ ਰਣਨੀਤੀ
ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਕਾਰਵਾਈ ਦੀ ਪੁਸ਼ਟੀ ਕਰਦੇ ਹੋਏ ਦੱਸਆ ਕਿ ਪੰਚਾਇਤ ਪੱਧਰ ’ਤੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਵਿਚ ਕੋਈ ਕੋਤਾਹੀ ਸਹਿਣ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹੈ ਕਿ ਹਰੇਕ ਪਿੰਡ ਵਿਚ ਪਾਰਦਰਸ਼ੀ, ਜਵਾਬਦੇਹ ਅਤੇ ਜਨ-ਕਲਿਆਣਕਾਰੀ ਪ੍ਰਸ਼ਾਸਨ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ: CISF ਦੀ ਤਾਇਨਾਤੀ ਵਿਰੁੱਧ ਵਿਧਾਨ ਸਭਾ 'ਚ ਮੰਤਰੀ ਬਰਿੰਦਰ ਗੋਇਲ ਨੇ ਮਤਾ ਕੀਤਾ ਗਿਆ ਪੇਸ਼
ਉਨ੍ਹਾਂ ਕਿਹਾ ਕਿ ਜਿਹੜੇ ਵੀ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਆਪਣੀ ਜ਼ਿੰਮੇਵਾਰੀ ਦਾ ਨਿਰਬਾਹ ਈਮਾਨਦਾਰੀ ਨਾਲ ਨਹੀਂ ਕੀਤਾ ਜਾਵੇਗਾ, ਉਨ੍ਹਾਂ ਖ਼ਿਲਾਫ਼ ਇਸ ਤਰ੍ਹਾਂ ਦੀ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪ੍ਰਸ਼ਾਸਨਿਕ ਤੰਤਰ ਵਿਚ ਜਵਾਬਦੇਹੀ ਯਕੀਨੀ ਬਣਾਉਣਾ ਅਤੇ ਆਮ ਜਨਤਾ ਨੂੰ ਬਿਹਤਰ ਸੇਵਾਵਾਂ ਦੇਣਾ ਹੀ ਸਰਕਾਰ ਦੀ ਪਹਿਲ ਹੈ। ਅਧਿਕਾਰੀਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੁਣ ਲਾਪ੍ਰਵਾਹੀ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗਾ।
ਇਹ ਵੀ ਪੜ੍ਹੋ: ਪੰਜਾਬ 'ਚ 'ਲਵ ਮੈਰਿਜ' ਦਾ ਦਰਦਨਾਕ ਅੰਤ! ਮਾਂ ਨੇ ਮਾਸੂਮ ਧੀ ਸਣੇ ਚੁੱਕਿਆ ਖ਼ੌਫ਼ਨਾਕ ਕਦਮ, ਵਜ੍ਹਾ ਕਰੇਗੀ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e