ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਵਾਇਰਸ ਕਾਰਨ 3 ਮਰੀਜ਼ਾਂ ਦੀ ਮੌਤ

Saturday, Jul 25, 2020 - 10:04 PM (IST)

ਰੂਪਨਗਰ ਜ਼ਿਲ੍ਹੇ ''ਚ ਕੋਰੋਨਾ ਵਾਇਰਸ ਕਾਰਨ 3 ਮਰੀਜ਼ਾਂ ਦੀ ਮੌਤ

ਰੂਪਨਗਰ,(ਸੱਜਨ ਸੈਣੀ)— ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਰੂਪਨਗਰ ਜ਼ਿਲ੍ਹੇ 'ਚ ਅੱਜ ਕੋਰੋਨਾ ਵਾਇਰਸ ਤੋਂ ਪੀੜਤ 3 ਵਿਅਕਤੀਆਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ 'ਚ ਪਿੰਡ ਮਨਸੂਹਾ ਦੀ 67 ਸਾਲਾਂ ਦੀ ਇੱਕ ਔਰਤ, ਪਿੰਡ ਬਹਿਰਾਮਪੁਰ ਦਾ ਇੱਕ 42 ਸਾਲ ਦਾ ਵਿਅਕਤੀ ਅਤੇ ਪਿੰਡ ਬੱਸੀ ਗੁੱਜਰਾਂ ਦਾ ਇੱਕ 65 ਸਾਲ ਦਾ ਵਿਅਕਤੀ ਹੈ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਸਾਂਝੀ ਕੀਤੀ ਗਈ।
ਇਸਦੇ ਨਾਲ ਹੀ ਅੱਜ ਜ਼ਿਲ੍ਹਾ ਰੂਪਨਗਰ 'ਚ 6 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ । ਜਿਨ੍ਹਾਂ ਵਿੱਚ ਇੱਕ ਰੂਪਨਗਰ ਦਾ ਸੀਨੀਅਰ ਪੱਤਰਕਾਰ ਵੀ ਸ਼ਾਮਲ ਹੈ ।ਇਨ੍ਹਾਂ 6 ਕੇਸਾਂ ਨਾਲ ਜ਼ਿਲ੍ਹੇ ਵਿੱਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 39 ਹੋ ਚੁੱਕੀ ਹੈ ਜਦੋਂ ਕਿ 14 ਮਰੀਜ਼ ਠੀਕ ਹੋ ਚੁੱਕੇ ਹਨ । ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਸਮੇਤ 6 ਪਰਿਵਾਰ ਮੈਂਬਰ ਵੀ ਠੀਕ ਹੋ ਚੁੱਕੇ ਹਨ ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਰਿਪੋਰਟ ਪਾਜ਼ੇਟਿਵ  ਆਈ ਸੀ ।  ਜ਼ਿਲ੍ਹੇ ਵਿੱਚ ਕੋਰੋਨਾ ਨਾਲ ਹੋਈਆਂ 3 ਮੌਤਾਂ ਦੇ ਬਾਅਦ ਹੁਣ ਮਰਨ ਵਾਲਿਆਂ ਦੀ ਗਿਣਤੀ ਚਾਰ ਹੋ ਚੁੱਕੀ ਹੈ ।


author

Bharat Thapa

Content Editor

Related News