ਲੁਧਿਆਣਾ ਜ਼ਿਲ੍ਹੇ ''ਚ ਕੋਰੋਨਾ ਨਾਲ 3 ਮਰੀਜ਼ਾਂ ਦੀ ਮੌਤ, 45 ਨਵੇਂ ਪਾਜ਼ੇਟਿਵ ਕੇਸ

12/23/2020 11:40:52 PM

ਲੁਧਿਆਣਾ, (ਸਹਿਗਲ)- ਜ਼ਿਲ੍ਹੇ ਵਿਚ ਪਿਛਲੇ 3 ਦਿਨਾਂ ਤੋਂ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਲਗਾਤਾਰ ਕਮੀ ਆਈ ਹੈ, ਜਿਸ ਨਾਲ ਲੋਕਾਂ ਦੇ ਨਾਲ ਸਿਹਤ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚ ਵੀ ਰਾਹਤ ਹੈ। ਜ਼ਿਲ੍ਹੇ ਦੇ ਹਸਪਤਾਲਾਂ ਵਿਚ 45 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ, ਜਦੋਂਕਿ ਇਨ੍ਹਾਂ ’ਚੋਂ 3 ਮਰੀਜ਼ਾਂ ਦੀ ਮੌਤ ਹੋ ਗਈ। ਸਿਹਤ ਅਧਿਕਾਰੀਆਂ ਮੁਤਾਬਕ ਮਰੀਜ਼ਾਂ ਵਿਚ ਇਕ ਮਰੀਜ਼ ਜ਼ਿਲ੍ਹੇ ਦੇ ਹਰ ਗੋਬਿੰਦ ਨਗਰ ਦੀ ਰਹਿਣ ਵਾਲੀ 80 ਸਾਲਾ ਔਰਤ ਸੀ, ਜੋ ਗੁਰਦਾ ਰੋਗ ਤੋਂ ਵੀ ਪੀੜਤ ਸੀ ਅਤੇ ਸਿਵਲ ਹਸਪਤਾਲ ਵਿਚ ਦਾਖਲ ਸੀ। ਕੋਰੋਨਾ ਨਾਲ ਅੱਜ ਉਸ ਦੀ ਮੌਤ ਹੋ ਗਈ। ਦੋ ਹੋਰ ਮ੍ਰਿਤਕ ਮਰੀਜ਼ਾਂ ਵਿਚ ਇਕ ਹੁਸ਼ਿਆਰਪੁਰ ਅਤੇ ਇਕ ਜੰਮੂ-ਕਸ਼ਮੀਰ ਰਾਜ ਦਾ ਰਹਿਣ ਵਾਲਾ ਸੀ।

ਸਿਹਤ ਅਧਿਕਾਰੀਆਂ ਮੁਤਾਬਕ 45 ਪਾਜ਼ੇਟਿਵ ਮਰੀਜ਼ਾਂ ਵਿਚ 30 ਮਰੀਜ਼ ਜ਼ਿਲੇ ਦੇ ਰਹਿਣ ਵਾਲੇ ਹਨ, ਜਦੋਂਕਿ 15 ਦੂਜੇ ਜ਼ਿਲਿਆਂ ਜਾਂ ਰਾਜਾਂ ਨਾਲ ਸਬੰਧਤ ਹਨ। ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 24,486 ਹੋ ਗਈ ਹੈ। ਇਨ੍ਹਾਂ ਵਿਚੋਂ 953 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਪਾਜ਼ੇਟਿਵ ਮਰੀਜ਼ਾਂ ਵਿਚ 23,085 ਮਰੀਜ਼ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ਵਿਚ 448 ਐਕਟਿਵ ਮਰੀਜ਼ ਰਹਿ ਗਏ ਹਨ। ਜ਼ਿਲ੍ਹੇ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਤੋਂ ਇਲਾਜ ਕਰਵਾਉਣ ਸਥਾਨਕ ਹਸਪਤਾਲਾਂ ਵਿਚ ਆਏ ਮਰੀਜ਼ਾਂ ’ਚੋਂ 3605 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਨ੍ਹਾਂ ਵਿਚੋਂ 439 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਸਿਵਲ ’ਚ 18, ਨਿੱਜੀ ਹਸਪਤਾਲਾਂ ’ਚ 124 ਮਰੀਜ਼

ਸਿਵਲ ਹਸਪਤਾਲ ’ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 18 ਰਹਿ ਗਈ ਹੈ, ਜਦੋਂਕਿ ਨਿੱਜੀ ਹਸਪਤਾਲਾਂ ਵਿਚ 124 ਪਾਜ਼ੇਟਿਵ ਮਰੀਜ਼ ਦਾਖਲ ਹੈ। ਚੀਨ ਵਿਚ 7 ਮਰੀਜ਼ਾਂ ਦੀ ਹਾਲਤ ਕਾਫੀ ਗੰਭੀਰ ਦੱਸੀ ਜਾਂਦੀ ਹੈ, ਜਿਸ ’ਚੋਂ 3 ਮਰੀਜ਼ ਜ਼ਿਲ੍ਹੇ ਦੇ ਰਹਿਣ ਵਾਲੇ ਹੈ, ਜਦੋਂਕਿ ਚਾਰ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਨਾਲ ਸਬੰਧਤ ਹਨ।

39 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ

ਸਰਕਾਰ ਦੀਆਂ ਨਵੀਆਂ ਗਾਈਡਲਾਈਨਜ਼ ਮੁਤਾਬਕ ਅੱਜ 39 ਪਾਜ਼ੇਟਿਵ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਗਿਆ ਹੈ। ਮੌਜੂਦਾ ’ਚ 348 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ, ਜਦੋਂਕਿ 42 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ, ਜਿਸ ਵਿਚ ਇਕ ਵਿਦੇਸ਼ ਤੋਂ ਮੁੜਿਆ ਵਿਅਕਤੀ ਵੀ ਸ਼ਾਮਲ ਹੈ। ਮੌਜੂਦਾ ’ਚ ਹੋਮ ਕੁਆਰੰਟਾਈਨ ਵਿਚ 1811 ਮਰੀਜ਼ ਰਹਿ ਰਹੇ ਹਨ।

2639 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਜ਼ਿਲੇ ਵਿਚ ਅੱਜ 2639 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚ ਸਿਹਤ ਵਿਭਾਗ ਵੱਲੋਂ 2039 ਅਤੇ ਨਿੱਜੀ ਹਸਪਤਾਲਾਂ ਅਤੇ ਲੈਬਸ ਵੱਲੋਂ 601 ਸੈਂਪਲ ਲਏ ਗਏ ਹਨ। ਸਿਹਤ ਵਿਭਾਗ ਮੁਤਾਬਕ ਜ਼ਿਲੇ ’ਚ ਹੁਣ ਤੱਕ 5,21,196 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ। ਇਨ੍ਹਾਂ ’ਚੋਂ 5,19,264 ਮਰੀਜ਼ਾਂ ਦੀ ਰਿਪੋਰਟ ਸਿਹਤ ਵਿਭਾਗ ਨੂੰ ਪ੍ਰਾਪਤ ਹੋ ਚੁੱਕੀ ਹੈ। ਇਨ੍ਹਾਂ ’ਚੋਂ 4,91,173 ਮਰੀਜ਼ਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਈ ਹੈ।

1932 ਮਰੀਜ਼ਾਂ ਦੀ ਰਿਪੋਰਟ ਪੈਂਡਿੰਗ

ਜ਼ਿਲੇ ’ਚ ਸ਼ੱਕੀ ਮਰੀਜ਼ਾਂ ਦੇ ਭੇਜੇ ਗਏ ਸੈਂਪਲ ਦੀ ਰਿਪੋਰਟ ਅਜੇ ਵੀ ਵਿਭਾਗ ਨੂੰ ਕਛੂਆ ਚਾਲ ਵਾਂਗ ਪ੍ਰਾਪਤ ਹੋ ਰਹੀ ਹੈ। ਜ਼ਿਲਾ ਸਿਹਤ ਵਿਭਾਗ ਵੱਲੋਂ ਭੇਜਣਗੇ। ਸੈਂਪਲ ’ਚੋਂ 1932 ਸੈਂਪਲ ਦੀ ਰਿਪੋਰਟ ਅਜੇ ਵੀ ਪੈਂਡਿੰਗ ਹੈ।

Bharat Thapa

This news is Content Editor Bharat Thapa