ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਪੰਜਾਬ ''ਚ 24 ਘੰਟਿਆਂ ''ਚ 3 ਮਰੀਜ਼ਾਂ ਦੀ ਮੌਤ

Friday, Jul 15, 2022 - 12:03 AM (IST)

ਲੁਧਿਆਣਾ (ਸਹਿਗਲ) : ਪੰਜਾਬ 'ਚ ਅੱਜ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ 247 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਮ੍ਰਿਤਕ ਮਰੀਜ਼ਾਂ 'ਚੋਂ 2 ਮੋਹਾਲੀ ਤੇ ਇਕ ਫਿਰੋਜ਼ਪੁਰ ਦਾ ਰਹਿਣ ਵਾਲਾ ਸੀ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਤਿੰਨਾਂ ਮ੍ਰਿਤਕਾਂ 'ਚੋਂ 2 ਬਜ਼ੁਰਗ ਮਰੀਜ਼ ਹਨ, ਜੋ ਰਿਕਾਰਡ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ। ਸੂਬੇ 'ਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ, ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 1275 ਹੋ ਗਈ ਹੈ। ਅੱਜ 226 ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ।

ਖ਼ਬਰ ਇਹ ਵੀ : ਮਸ਼ਹੂਰ ਪੰਜਾਬੀ ਗਾਇਕ ਗ੍ਰਿਫ਼ਤਾਰ ਤਾਂ ਉਥੇ ਮੂਸੇਵਾਲਾ ਕਤਲ ਕਾਂਡ 'ਚ ਸ਼ਾਰਪ ਸ਼ੂਟਰ ਦਾ ਮਿਲਿਆ ਰਿਮਾਂਡ, ਪੜ੍ਹੋ TOP 10

ਜ਼ਿਕਰਯੋਗ ਹੈ ਕਿ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧਣ ਦੇ ਬਾਵਜੂਦ ਸੂਬੇ ਦੇ ਸਾਰੇ ਜ਼ਿਲ੍ਹਿਆਂ ਤੋਂ ਸੈਂਪਲ ਲੈਣ 'ਚ ਉਮੀਦ ਅਨੁਸਾਰ ਵਾਧਾ ਨਹੀਂ ਹੋਇਆ। ਅੱਜ 13087 ਸੈਂਪਲ ਜਾਂਚ ਲਈ ਭੇਜੇ ਗਏ। ਦੂਜੇ ਪਾਸੇ ਮਰੀਜ਼ਾਂ ਦੀ ਗਿਣਤੀ ਵਧਣ ਦੇ ਬਾਵਜੂਦ ਟੀਕਾਕਰਨ ਬਹੁਤ ਹੌਲੀ ਰਫਤਾਰ ਨਾਲ ਕੀਤਾ ਜਾ ਰਿਹਾ ਹੈ। ਸੂਬੇ 'ਚ 15775 ਲੋਕਾਂ ਨੇ ਵੈਕਸੀਨ ਦਾ ਇੰਜੈਕਸ਼ਨ ਲਗਵਾਇਆ, ਜਿਨ੍ਹਾਂ 'ਚੋਂ 1507 ਲੋਕਾਂ ਨੂੰ ਪਹਿਲੀ, ਜਦੋਂ ਕਿ 14268 ਨੇ ਦੂਜੀ ਡੋਜ਼ ਲਗਵਾਈ। ਸੂਬੇ ਵਿੱਚ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 765517 ਹੋ ਗਈ ਹੈ, ਜਿਨ੍ਹਾਂ 'ਚੋਂ 17789 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : 8 ਲੱਖ 90 ਹਜ਼ਾਰ ਦੀ ਲੁੱਟ ਦੇ ਮਾਮਲੇ ’ਚ 3 ਗ੍ਰਿਫ਼ਤਾਰ, ਦੋਸ਼ੀਆਂ ਤੋਂ ਲੁੱਟ ਦੇ ਪੈਸੇ ਤੇ ਪਿਸਤੌਲ ਬਰਾਮਦ

ਵੱਖ-ਵੱਖ ਜ਼ਿਲ੍ਹਿਆਂ 'ਚ 50 ਮਰੀਜ਼ਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ, ਜਦਕਿ 6 ਦੀ ਹਾਲਤ ਨਾਜ਼ੁਕ ਹੋਣ ਕਾਰਨ ਆਈ.ਸੀ.ਯੂ. 'ਚ ਸ਼ਿਫਟ ਕੀਤਾ ਗਿਆ ਹੈ, 2 ਮਰੀਜ਼ ਵੈਂਟੀਲੇਟਰ 'ਤੇ ਹਨ। ਜਿਨ੍ਹਾਂ ਜ਼ਿਲ੍ਹਿਆਂ 'ਚ ਅੱਜ ਵੱਧ ਮਰੀਜ਼ ਸਾਹਮਣੇ ਆਏ, ਉਨ੍ਹਾਂ 'ਚ ਮੋਹਾਲੀ 'ਚ 62, ਲੁਧਿਆਣਾ 'ਚ 47, ਪਟਿਆਲਾ 'ਚ 23, ਜਲੰਧਰ 'ਚ 18, ਬਠਿੰਡਾ 'ਚ 11, ਅੰਮ੍ਰਿਤਸਰ 'ਚ 10 ਅਤੇ 8-8 ਮਰੀਜ਼ ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ ਤੇ ਮਾਨਸਾ 'ਚ ਸਾਹਮਣੇ ਆਏ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News