ਮੋਟਰਸਾਈਕਲ ਸਵਾਰ ਨੌਜਵਾਨ ’ਤੇ ਹਮਲਾ ਕਰਨ ਵਾਲੇ ਤਿੰਨ ਨੌਜਵਾਨ ਕਾਬੂ

03/07/2024 2:34:05 PM

ਚੰਡੀਗੜ੍ਹ (ਸੁਸ਼ੀਲ) : ਮੋਟਰਸਾਈਕਲ ਸਵਾਰ ਨੌਜਵਾਨ ’ਤੇ ਹਮਲਾ ਕਰਨ ਵਾਲੇ 3 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਕਰੀਬ 3 ਮੁਲਜ਼ਮ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਜੀ. ਐੱਮ. ਸੀ. ਐੱਚ.-32 ਵਿਚ ਦਾਖ਼ਲ ਕਰਵਾਇਆ।

ਜ਼ਖ਼ਮੀ ਦੀ ਪਛਾਣ ਰਾਮਦਰਬਾਰ ਵਾਸੀ ਸ਼੍ਰੀਕਾਂਤ ਦੇ ਰੂਪ ਵਿਚ ਹੋਈ ਹੈ। ਸੈਕਟਰ-31 ਥਾਣਾ ਪੁਲਸ ਨੇ ਸ਼੍ਰੀ ਕਾਂਤ ਦੀ ਸ਼ਿਕਾਇਤ ’ਤੇ ਹਮਲਾਵਾਰ ਰਵੀ, ਰੋਮੀਓ ਅਤੇ ਰੋਕੀ ਸਮੇਤ 3 ਹੋਰਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਪੁਲਸ ਨੇ ਹਮਲਾਵਰ ਰਾਮਦਰਬਾਰ ਵਾਸੀ ਰਵੀ, ਰੋਮੀਓ ਅਤੇ ਰੋਕੀ ਨੂੰ ਗ੍ਰਿਫ਼ਤਾਰ ਕੀਤਾ ਹੈ।
 


Babita

Content Editor

Related News