ਰੇਤਾ ਦੀ ਟਰੈਕਟਰ-ਟਰਾਲੀ ਸਮੇਤ ਇਕ ਗ੍ਰਿਫ਼ਤਾਰ, 3 ਖ਼ਿਲਾਫ਼ ਮਾਮਲਾ ਦਰਜ
Tuesday, Jun 18, 2024 - 03:23 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਥਾਣਾ ਕੁੱਲਗੜ੍ਹੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਰੇਤਾ ਦੀ ਨਾਜਾਇਜ਼ ਟਰੈਕਟਰ-ਟਰਾਲੀ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਾਜੀਦਪੁਰ ਪਾਸ ਪੁੱਜੇ ਤਾਂ ਇਕ ਟਰੈਕਟਰ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਟਰੈਕਟਰ ਚਾਲਕ ਨੇ ਟਰੈਕਟਰ ਭਜਾ ਲਿਆ।
ਇਹ ਟਰੱਕ ਅੱਗੇ ਜਾ ਕੇ ਪਲਟ ਗਿਆ ਅਤੇ ਅੱਧੀ ਟਰਾਲੀ ਰੇਤਾ ਦੀ ਢੇਰੀ ਲੱਗ ਗਈ ਤੇ 2 ਨੌਜਵਾਨ ਭੱਜਣ ਵਿਚ ਕਾਮਯਾਬ ਹੋ ਗਏ। ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ। ਉਸ ਨੂੰ ਪੁੱਛਣ 'ਤੇ ਟਰਾਲੀ ਵਿਚ ਭਰੀ ਰੇਤਾ ਦੀ ਕੋਈ ਰਸੀਦ ਨਹੀਂ ਸੀ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਪਿਆਰਾ ਸਿੰਘ, ਗੁਰਵਰਪ੍ਰਤੀਕ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀਅਨ ਜਨੇਰ ਅਤੇ ਸੋਨੂ ਵਾਸੀ ਬੱਗੇ ਕੇ ਖੁਰਦ ਵਜੋਂ ਹੋਈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।