ਸੋਲਰ ਪਲਾਂਟ ਦੀਆਂ ਤਾਰਾਂ ਚੋਰੀ ਕਰਦੇ 3 ਲੋਕ ਗ੍ਰਿਫ਼ਤਾਰ

Monday, Jul 01, 2024 - 10:46 AM (IST)

ਸੋਲਰ ਪਲਾਂਟ ਦੀਆਂ ਤਾਰਾਂ ਚੋਰੀ ਕਰਦੇ 3 ਲੋਕ ਗ੍ਰਿਫ਼ਤਾਰ

ਬਠਿੰਡਾ (ਸੁਖਵਿੰਦਰ) : ਸਰਦਾਰਗੜ੍ਹ ਸਥਿਤ ਸੋਲਰ ਪਲਾਂਟ ਦੀਆਂ ਤਾਰਾਂ ਚੋਰੀ ਕਰਦੇ ਹੋਏ ਸਦਰ ਬਠਿੰਡਾ ਪੁਲਸ ਵੱਲੋਂ ਤਿੰਨ ਮੁਲਜ਼ਮਾਂ ਨੂੰ ਕਾਬੂ ਕਰ ਕੇ ਚੋਰੀ ਕੀਤੀ ਤਾਰ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੋਲਰ ਪਲਾਂਟ ਦੇ ਸਕਿਓਰਿਟੀ ਇੰਚਾਰਜ ਕੁਲਦੀਪ ਸਿੰਘ ਨੇ ਸੂਚਨਾ ਦਿੱਤੀ ਸੀ ਕਿ ਕੁੱਝ ਵਿਅਕਤੀਆਂ ਵੱਲੋਂ ਸੋਲਰ ਪਲਾਂਟ ਦੀਆਂ ਤਾਰਾਂ ਚੋਰੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਉਸ ਵੱਲੋਂ ਕਾਬੂ ਕੀਤਾ ਗਿਆ ਹੈ।

ਸੂਚਨਾ ਮਿਲਣ ’ਤੇ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਸੁਖਰਾਜ ਸਿੰਘ, ਲਖਵਿੰਦਰ ਸਿੰਘ ਵਾਸੀ ਕਰਮਗੜ੍ਹ ਛਤਰਾ, ਰਾਧੇ ਸ਼ਾਮ ਵਾਸੀ ਸਰਦਾਰਗੜ੍ਹ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 25 ਕਿਲੋ ਤਾਰ ਬਰਾਮਦ ਕੀਤੀ ਹੈ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News