ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਬਰਾਮਦ ਕੀਤੀ 193 ਗ੍ਰਾਮ ਹੈਰੋਇਨ

Monday, Aug 12, 2024 - 03:59 PM (IST)

ਘੱਲਖੁਰਦ (ਦਲਜੀਤ ਗਿੱਲ) : ਥਾਣਾ ਘੱਲਖੁਰਦ ਦੀ ਪੁਲਸ ਨੇ ਬੀਤੇ ਦਿਨ ਵੱਖ-ਵੱਖ ਮਾਮਲਿਆਂ 'ਚ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 193 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲਿਆਂ 'ਚ ਪੁਲਸ ਨੇ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਥਾਣਾ ਘੱਲਖੁਰਦ ਦੇ ਸਬ-ਇੰਸਪੈਕਟਰ ਲਖਬੀਰ ਸਿੰਘ ਨੇ ਪੁਲਸ ਪਾਰਟੀ ਸਮੇਤ ਬੀਤੇ ਦਿਨ ਗਸ਼ਤ ਅਤੇ ਚੈਕਿੰਗ ਦੌਰਾਨ ਦੋਸ਼ੀ ਜਤਿੰਦਰ ਸਿੰਘ ਪੁੱਤਰ ਗੁਲਜ਼ਾਰ ਸਿੰਘ ਵਾਸੀ ਸੋਢੀਵਾਲਾ, ਗੁਰਮੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਫਿਰੋਜ਼ਸ਼ਾਹ ਨੂੰ ਦਾਣਾ ਮੰਡੀ ਪਿੰਡ ਫਿਰੋਜ਼ਸ਼ਾਹ ਨੂੰ ਕਾਬੂ ਕਰ ਉਨ੍ਹਾਂ ਦੇ ਕਬਜ਼ੇ 'ਚੋਂ 153 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਦੂਜੇ ਮਾਮਲੇ 'ਚ ਉਕਤ ਥਾਣੇ ਦੇ ਸਹਾਇਕ ਇੰਸਪੈਕਟਰ ਵਿਨੋਦ ਕੁਮਾਰ ਨੇ ਪੁਲਸ ਪਾਰਟੀ ਨਾਲ ਗਸ਼ਤ ਅਤੇ ਚੈਕਿੰਗ ਦੌਰਾਨ ਦੋਸ਼ੀ ਮਨਪ੍ਰੀਤ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਗਿੱਲ ਰੋਡ ਮੁੱਦਕੀ ਨੂੰ ਪਿੱਪਲਾਂ ਵਾਲੀ ਗਲੀ ਤੋਂ ਕਾਬੂ ਕਰ ਉਸ ਦੇ ਕਬਜ਼ੇ 'ਚੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮਾਮਲੇ ਦੀ ਜਾਂਚ ਕਰ ਰਹੇ ਵਿਨੋਦ ਕੁਮਾਰ ਅਤੇ ਲਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Babita

Content Editor

Related News