ਲੁੱਟ-ਖੋਹ ਕਰਨ ਵਾਲੇ 3 ਗ੍ਰਿਫ਼ਤਾਰ
Sunday, Sep 08, 2024 - 11:16 AM (IST)

ਬਠਿੰਡਾ (ਸੁਖਵਿੰਦਰ) : ਕੈਨਾਲ ਕਾਲੋਨੀ ਪੁਲਸ ਵੱਲੋਂ ਲੁੱਟ-ਖੋਹ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਲਵ ਕੁਸ਼ ਸ਼ਾਹੂ ਵਾਸੀ ਆਦਰਸ਼ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਮੁਲਜ਼ਮ ਲਖਵਿੰਦਰ ਸਿੰਘ ਵਾਸੀ ਬੀੜ ਤਲਾਬ, ਤੇਜਵਿੰਦਰ ਸਿੰਘ ਅਤੇ ਗਗਨਪ੍ਰੀਤ ਸਿੰਘ ਵਾਸੀ ਬਠਿੰਡਾ ਕਾਰ ’ਤੇ ਆਏ ਅਤੇ ਉਸ ਕੋਲੋਂ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ।
ਪੁਲਸ ਵੱਲੋਂ ਉਕਤ ਮੁਲਜ਼ਮਾਂ ਨੂੰ ਟਿੱਬਾ ਜੋਗੀ ਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਕਾਰ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।