1110 ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ

Friday, Apr 04, 2025 - 02:47 PM (IST)

1110 ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ

ਫਾਜ਼ਿਲਕਾ (ਲੀਲਾਧਰ) : ਥਾਣਾ ਖੂਈਖੇੜਾ ਅਤੇ ਅਰਨੀਵਾਲਾ ਪੁਲਸ ਨੇ 1110 ਨਸ਼ੀਲੀਆਂ ਗੋਲੀਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਚੰਦਰਸ਼ੇਖਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਪਿੰਡ ਰਾਮਕੋਟ ਤੋ ਪਿੰਡ ਆਜਮਵਾਲਾ ਨੂੰ ਜਾ ਰਹੀ ਸੀ ਤਾਂ ਇੱਟਾ ਵਾਲੇ ਬੰਦ ਭੱਠੇ ਤੋਂ ਕਰੀਬ 100 ਮੀਟਰ ਪਹਿਲਾ ਪਿੰਡ ਆਜਮਵਾਲਾ ਸਾਈਡ ਤੋਂ 2 ਵਿਅਕਤੀ ਬਲਬੀਰ ਸਿੰਘ ਪੁੱਤਰ ਸੁੰਦਰ ਸਿੰਘ ਅਤੇ ਜਸਪ੍ਰੀਤ ਸਿੰਘ ਉਰਫ਼ ਜੱਸ ਪੁੱਤਰ ਸੇਵਕ ਸਿੰਘ ਵਾਸੀਆਨ ਆਜਮਵਾਲਾ ਆਉਂਦੇ ਦਿਖਾਈ ਦਿੱਤੇ, ਜੋ ਪੁਲਸ ਪਾਰਟੀ ਦੀ ਗੱਡੀ ਨੂੰ ਦੇਖ ਕੇ ਇੱਕਦਮ ਘਬਰਾ ਗਏ ਅਤੇ ਪਿੱਛੇ ਮੁੜਨ ਹੀ ਲੱਗੇ ਸੀ।

ਜਿਨ੍ਹਾਂ ਨੂੰ ਸ਼ੱਕ ਦੀ ਬਿਨਾ 'ਤੇ ਸਾਥੀਆਂ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਅਤੇ ਤਲਾਸ਼ੀ ਲੈਣ ਤੇ ਉਨ੍ਹਾਂ ਕੋਲੋਂ ਕੁੱਲ 210 ਨਸ਼ੀਲੀਆ ਗੋਲੀਆ ਬਰਾਮਦ ਹੋਈਆਂ। ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਢਿੱਪਾ ਵਾਲੀ ਨਹਿਰ ਦੇ ਪੁਲ ਤੋਂ ਥੋੜ੍ਹਾ ਅੱਗੇ ਲਿੰਕ ਰੋਡ 'ਤੇ ਪੁੱਜੀ ਤਾਂ ਪਿੰਡ ਘੁੜਿਆਣਾ ਦੀ ਤਰਫੋਂ ਇੱਕ ਨੌਜਵਾਨ ਸੁਖਵਿੰਦਰ ਸਿੰਘ ਉਰਫ਼ ਸੰਮੀ ਪੁੱਤਰ ਕਰਤਾਰ ਸਿੰਘ ਵਾਸੀ ਵਾਰਡ ਨੰਬਰ-8 ਅਰਨੀਵਾਲਾ ਸ਼ੇਖ ਸੁਭਾਨ ਦੇ ਹੱਥ ਵਿੱਚ ਮੋਮੀ ਲਿਫ਼ਾਫ਼ਾ ਜਿਸ ਵਿੱਚ ਕੁੱਝ ਪਾਇਆ ਹੋਇਆਂ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜ ਪਿਆ ਅਤੇ ਤੇਜ਼ ਕਦਮੀ ਹੋ ਤੁਰਿਆ। ਜਿਸ 'ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਤੋਂ 900 ਨਸੀਲੀਆ ਗੋਲੀਆਂ ਬਰਾਮਦ ਕੀਤੀਆਂ ਗਈਆਂ। ਫੜ੍ਹੇਤਿੰਨਾਂ ਵਿਅਕਤੀਆਂ 'ਤੇ ਪਰਚਾ ਦਰਜ ਕੀਤਾ ਗਿਆ ਹੈ।
 


author

Babita

Content Editor

Related News