ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ 3 ਖ਼ਿਲਾਫ਼ ਮਾਮਲਾ ਦਰਜ

Thursday, May 29, 2025 - 10:59 AM (IST)

ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ 3 ਖ਼ਿਲਾਫ਼ ਮਾਮਲਾ ਦਰਜ

ਮਾਨਸਾ (ਜੱਸਲ) : ਜ਼ਿਲ੍ਹਾ ਪੁਲਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ਤੋਂ ਬਾਅਦ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸਿਟੀ-1 ਦੇ ਏ. ਐੱਸ. ਆਈ. ਮੱਖਣ ਸਿੰਘ ਨੇ ਦੱਸਿਆ ਕਿ ਜਸਪਾਲ ਸਿੰਘ ਉਰਫ਼ ਸੋਨੂੰ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਸਦਾ ਡੋਪ ਟੈਸਟ ਕਰਵਾਇਆ ਗਿਆ ਸੀ। ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ।
ਥਾਣਾ ਸਦਰ ਦੇ ਏ. ਐੱਸ. ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਸ਼ਨੀ ਸਿੰਘ ਅਤੇ ਕੁਲਵਿੰਦਰ ਸਿੰਘ ਵਾਸੀ ਚਕੇਰੀਆ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦਾ ਡੋਪ ਟੈਸਟ ਕਰਵਾਇਆ ਗਿਆ ਸੀ। ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News