6 ਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ
Tuesday, Dec 16, 2025 - 05:21 PM (IST)
ਫਿਰੋਜ਼ਪੁਰ (ਪਰਮਜੀਤ ਸੋਢੀ) : ਜ਼ਿਲ੍ਹਾ ਫਿਰੋਜ਼ਪੁਰ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 6 ਗ੍ਰਾਮ ਹੈਰੋਇਨ ਅਤੇ ਹੈਰੋਇਨ ਦੀ ਸਮੱਗਰੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਥਾਣਿਆਂ 'ਚ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਸ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੁਲਸ ਪਾਰਟੀ ਨੇ ਸੰਨੀ ਪੁੱਤਰ ਚੰਨਾ ਵਾਸੀ ਬਲਾਕੀ ਵਾਲਾ ਖੂਹ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਦਰ ਫਿਰੋਜ਼ਪੁਰ ਪੁਲਸ ਦੇ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗਿਆਨ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਖਿਲਚੀਆਂ ਕਦੀਮ ਨੂੰ ਪੁਾਣੇ ਡੀ. ਟੀ. ਓ. ਦਫ਼ਤਰ ਫਿਰੋਜ਼ਪੁਰ ਦੇ ਸਾਹਮਣੇ ਖੋਖੇ ਪਾਸ ਤੋਂ ਹੈਰੋਇਨ ਪੀਂਦੇ ਨੂੰ ਸਮੇਤ 2 ਗ੍ਰਾਮ ਹੈਰੋਇਨ, 1 ਸਿਲਵਰ ਪੰਨੀ, 1 ਲਾਈਟਰ, 1 ਦਸ ਰੁਪਏ ਦਾ ਨੋਟ ਬੱਤੀ ਵਾਲਾ ਨਾਲ ਕਾਬੂ ਕਰਕੇ ਗ੍ਰਿਫ਼ਤਾਰ ਕੀਤਾ।
ਥਾਣਾ ਮੱਲਾਂਵਾਲਾ ਪੁਲਸ ਦੇ ਸਹਾਇਕ ਥਾਣੇਦਾਰ ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਦੌਰਾਨੇ ਗਸ਼ਤ ਸੀ ਤਾਂ ਜਦ ਪੁਲਸ ਪਾਰਟੀ ਗਸ਼ਤ ਕਰਦੀ ਹੋਈ ਟਰੱਕ ਯੂਨੀਅਨ ਤੋਂ ਥੋੜ੍ਹਾ ਅੱਗੇ ਬਸਤੀ ਸੁੰਨਵਾਂ ਵਾਲੀ ਪੁੱਜੀ ਤਾਂ ਇਕ ਮੋਨਾ ਨੌਜਵਾਨ ਸਤਨਾਮ ਸਿੰਘ ਉਰਫ਼ ਸ਼ਾਮੂ ਪੁੱਤਰ ਦਰਸ਼ਨ ਸਿੰਘ ਵਾਸੀ ਸੁਧਾਰਾ ਕੋਈ ਵਸਤੂ ਸੁੰਘ ਰਿਹਾ ਮਿਲਿਆ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਲਾਈਟਰ, ਪਲਾਸਟਿਕ ਦੀ ਪਾਇਪ ਤੇ ਇਕ ਸਿਲਵਰ ਪੇਪਰ ਬਰਾਮਦ ਕੀਤਾ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।
