ਹੈਰੋਇਨ ਤੇ ਨਜਾਇਜ਼ ਸ਼ਰਾਬ ਸਮੇਤ 3 ਗ੍ਰਿਫ਼ਤਾਰ
Tuesday, May 06, 2025 - 04:50 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੰਗਤ ਪੁਲਸ ਵਲੋਂ ਨਰ ਸਿੰਘ ਕਾਲੋਨੀ ਵਿਖੇ ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ 'ਤੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਉਸ ਦੇ ਕਬਜ਼ੇ ਵਿਚੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਸ ਨੇ ਦੋਵੇਂ ਮੁਲਜ਼ਮਾਂ, ਬਿੱਕਾ ਸਿੰਘ ਅਤੇ ਓਂਕਾਰ ਸਿੰਘ ਵਾਸੀ ਸੰਗਤ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਸੰਗਤ ਥਾਣੇ ਵਿਚ ਕੇਸ ਦਰਜ ਕੀਤਾ ਹੈ। ਇਸੇ ਤਰ੍ਹਾਂ ਕੋਟਫੱਤਾ ਪੁਲਸ ਵਲੋਂ ਇੱਕ ਮੁਲਜ਼ਮ ਜਸਪਾਲ ਸਿੰਘ ਵਾਸੀ ਕੋਟਫੱਤਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਬਾਅਦ ਵਿਚ ਉਸ ਨੂੰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ।