ਨਸ਼ੇ ਦਾ ਸੇਵਨ ਕਰਨ 'ਤੇ 3 ਲੋਕ ਗ੍ਰਿਫ਼ਤਾਰ
Thursday, Sep 04, 2025 - 05:30 PM (IST)

ਬਠਿੰਡਾ (ਸੁਖਵਿੰਦਰ) : ਪੁਲਸ ਵਲੋਂ ਨਸ਼ੇ ਦਾ ਸੇਵਨ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ 'ਚ ਮਾਮਲੇ ਦਰਜ ਕੀਤੇ ਗਏ ਹਨ। ਜਾਣਕਾਰੀ ਦਿੰਦਿਆਂ ਥਾਣਾ ਸਿਵਲ ਲਾਈਨ ਦੇ ਐੱਸ. ਆਈ. ਨਾਜਦੀਪ ਕੌਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਧੋਬੀਆਣਾ ਚੌਂਕ ਵਿਖੇ ਗਸ਼ਤ ਕੀਤੀ ਜਾ ਰਹੀ ਸੀ।
ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਧੋਬੀਆਣਾ ਅਤੇ ਗਗਨਦੀਪ ਸਿੰਘ ਵਾਸੀ ਚੰਦਸਰ ਬਸਤੀ ਨੂੰ ਨਸ਼ੇ ਦੀ ਹਾਲਤ ਵਿਚ ਗ੍ਰਿਫ਼ਤਾਰ ਕਰਕੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ। ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਪੁਲਸ ਵਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸੇ ਤਰ੍ਹਾਂ ਮੌੜ ਪੁਲਸ ਵਲੋਂ ਨਸ਼ੇ ਦੀ ਹਾਲਤ ਵਿਚ ਮੁਲਜ਼ਮ ਕੁਲਦਿੰਦਰ ਸਿੰਘ ਵਾਸੀ ਮੌੜ ਕਲਾਂ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।