640 ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
Wednesday, Apr 09, 2025 - 04:51 PM (IST)

ਜ਼ੀਰਾ (ਰਾਜੇਸ਼ ਢੰਡ) : ਥਾਣਾ ਸਿਟੀ ਜ਼ੀਰਾ ਅਤੇ ਥਾਣਾ ਮਖੂ ਦੀ ਪੁਲਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਤਿੰਨ ਵਿਅਕਤੀਆਂ ਨੂੰ 640 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜ਼ੀਰਾ ਪੁਲਸ ਦੇ ਐੱਸ. ਆਈ. ਮੇਜਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਸੀ ਤਾਂ ਪੁਲਸ ਨੇ ਅਮਰਜੀਤ ਸਿੰਘ ਉਰਫ਼ ਅੰਬਾ ਪੁੱਤਰ ਸੁਖਦਰਸ਼ਨ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਅਤੇ ਰਿੰਕਾ ਪੁੱਤਰ ਗੇਜਾ ਸਿੰਘ ਵਾਸੀ ਸਮਾਧੀ ਮੁਹੱਲਾ ਜ਼ੀਰਾ ਕੋਲੋਂ 540 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਥਾਣਾ ਮਖੂ ਪੁਲਸ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਇਕ ਵਿਅਕਤੀ ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਜੱਗਾ ਸਿੰਘ ਵਾਸੀ ਮੋਹਕਮ ਵਾਲਾ ਉਰਫ਼ ਅਰਾਈਆਂ ਵਾਲਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਪੁਲਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।