ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ

Sunday, May 17, 2026 - 12:54 PM (IST)

ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ, ਮੋਟਰਸਾਈਕਲ ਜ਼ਬਤ

ਫਰੀਦਕੋਟ (ਰਾਜਨ) : ਸੀ. ਆਈ. ਏ. ਸਟਾਫ਼ ਫਰੀਦਕੋਟ ਪੁਲਸ ਨੇ ਨਸ਼ਾ ਤਸਕਰਾਂ ਖ਼ਿਲਾਫ ਕਾਰਵਾਈ ਕਰਦਿਆਂ 3 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲਸ ਵੱਲੋਂ ਮੁਲਜ਼ਮਾਂ ਕੋਲੋਂ ਇਕ ਮੋਟਰਸਾਈਕਲ ਵੀ ਬਰਾਮਦ ਕਰ ਕੇ ਜ਼ਬਤ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਹਾਕਮ ਸਿੰਘ ਸਮੇਤ ਪੁਲਸ ਪਾਰਟੀ ਐੱਨ. ਐੱਚ.-54 ’ਤੇ ਪਿੰਡ ਚੰਦਬਾਜਾ ਨੇੜੇ ਪੁੱਲ ਕੱਸੀ ਕੋਲ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਪੁਲਸ ਨੇ ਇਕ ਮੋਟਰਸਾਈਕਲ ’ਤੇ ਸਵਾਰ 3 ਨੌਜਵਾਨਾਂ ਨੂੰ ਦੇਖਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਅਤੇ ਮੌਕੇ ਤੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ।

ਪੁਲਸ ਨੇ ਸ਼ੱਕ ਦੇ ਆਧਾਰ ’ਤੇ ਤਿੰਨਾਂ ਨੂੰ ਕਾਬੂ ਕਰ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 307 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਉਨ੍ਹਾਂ ਦੇ ਕਬਜ਼ੇ ’ਚੋਂ ਮੋਟਰਸਾਈਕਲ ਨੰਬਰ ਪੀ. ਬੀ.-47-ਜੀ-2468 ਵੀ ਬਰਾਮਦ ਕਰ ਕੇ ਜ਼ਬਤ ਕਰ ਲਿਆ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਵੰਸ਼ ਸਿੰਘ ਵਾਸੀ ਮਾਛੀਆਂ ਵਾਲੀ ਬਸਤੀ ਨੇੜੇ ਵਾਲਮੀਕਿ ਮੰਦਰ, ਜ਼ਿਲ੍ਹਾ ਫਿਰੋਜ਼ਪੁਰ, ਨਵਪ੍ਰੀਤ ਸਿੰਘ ਅਤੇ ਵਿਸ਼ਾਲ ਸਿੰਘ ਵਾਸੀਆਨ ਪਿੰਡ ਮੀਹਾਂ ਸਿੰਘ ਵਾਲਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਪੁਲਸ ਵੱਲੋਂ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਜਾ ਰਿਹਾ ਹੈ।


author

Babita

Content Editor

Related News