ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
Sunday, Jun 07, 2026 - 10:57 AM (IST)
ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 2 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਵੱਲੋਂ ਰਿੰਗ ਰੋਡ ’ਤੇ ਗਸ਼ਤ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਸ ਵੱਲੋਂ ਮੁਲਜ਼ਮ ਨੈਨਦਾਸ ਅਤੇ ਪੰਕਜ ਕੁਮਾਰ ਵਾਸੀ ਬੇਅੰਤ ਨਗਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ। ਪੁਲਸ ਵੱਲੋਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 10.9 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਪੁਲਸ ਵੱਲੋਂ ਦੋਵੇਂ ਮੁਲਜ਼ਮਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਮੌੜ ਪੁਲਸ ਵੱਲੋਂ ਮੌੜ ਕਲਾਂ ਤੋਂ ਮੁਲਜ਼ਮ ਸੁਮਨਦੀਪ ਸਿੰਘ ਵਾਸੀ ਮੌੜ ਕਲਾਂ ਨੂੰ ਗ੍ਰਿਫ਼ਤਾਰ ਕਰ ਕੇ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਗਈ। ਪੁਲਸ ਵੱਲੋਂ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
