ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ ਤੇ ਡਰੱਗ ਮਨੀ ਸਮੇਤ 3 ਵਿਅਕਤੀ ਗ੍ਰਿਫ਼ਤਾਰ

Saturday, Nov 30, 2024 - 03:18 PM (IST)

ਗੁਰਦਾਸਪੁਰ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਹੈਰੋਇਨ ਤੇ ਡਰੱਗ ਮਨੀ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਗੁਰਦਾਸਪੁਰ (ਗੋਰਾਇਆ,ਵਿਨੋਦ)-ਜ਼ਿਲ੍ਹਾ ਪੁਲਸ ਗੁਰਦਾਸਪੁਰ ਨੂੰ ਅੱਜ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਪੁਲਸ ਦੀ ਸਪੈਸ਼ਲ ਬ੍ਰਾਂਚ ਨੇ ਸ਼ੂਗਰ ਮਿੱਲ ਪਨਿਆੜ ਵਿਖੇ ਨਾਕਾਬੰਦੀ ਦੌਰਾਨ ਇਕ ਗੱਡੀ ’ਚ ਸਵਾਰ ਤਿੰਨ ਲੋਕਾਂ ਨੂੰ 288 ਗ੍ਰਾਮ ਹੈਰੋਇਨ, 16 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਦੀਨਾਨਗਰ ਪੁਲਸ ਸਟੇਸ਼ਨ ’ਚ ਚਾਰ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਨੂੰ ਲੈ ਕੇ ਵੱਡੀ ਅਪਡੇਟ, 9 ਜ਼ਿਲ੍ਹਿਆਂ 'ਚ ਅਲਰਟ ਜਾਰੀ

ਇਸ ਸਬੰਧੀ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਦਯਾਮਾ ਹਰੀਸ਼ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ ਬਲਕਾਰ ਸਿੰਘ ਨੇ ਪੁਲਸ ਪਾਰਟੀ ਅਤੇ ਸਪੈਸ਼ਲ ਬ੍ਰਾਂਚ ਗੁਰਦਾਸਪੁਰ ਦੇ ਕਰਮਚਾਰੀਆਂ ਨਾਲ ਸ਼ੂਗਰ ਮਿੱਲ ਪਨਿਆੜ ਵਿਖੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ ਕਿ ਪਠਾਨਕੋਟ ਸਾਇਡ ਵੱਲੋਂ ਇਕ ਬਲੈਰੋ ਗੱਡੀ ਨੰਬਰ ਜੇਕੇ 02 ਡੀਡੀ0839 ਆਈ। ਜਿਸ ਵਿਚ ਅਮਨਦੀਪ ਸਿੰਘ, ਅਵਨੀਤ ਸਿੰਘ ਅਤੇ ਦਵਿੰਦਰ ਕੁਮਾਰ ਸਵਾਰ ਸਨ। ਜਿਸ ’ਤੇ ਗੱਡੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਬਲੈਰੋ ਗੱਡੀ ਵਿਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਇਆ। ਜਿਸ ’ਤੇ ਉਨ੍ਹਾਂ ਵੱਲੋਂ ਅਜੇ ਕੁਮਾਰ ਡੀ.ਐੱਸ.ਪੀ ਨਾਰਕੋਟਿਕ ਸੈੱਲ ਗੁਰਦਾਸਪੁਰ ਨੂੰ ਸੂਚਿਤ ਕੀਤਾ। ਜਿਨ੍ਹਾਂ ਦੀ ਮੌਜੂਦਗੀ ਵਿਚ ਦੋਸ਼ੀਆਂ ਦੀ ਅਤੇ ਗੱਡੀ ਬਲੈਰੋ ਦੀ ਤਾਲਾਸ਼ੀ ਕੀਤੀ ਗਈ ਤਾਂ ਤਾਲਾਸ਼ੀ ਦੌਰਾਨ ਡਰਾਈਵਰ ਸੀਟ ਨਾਲ ਬੈਠੇ ਅਵਨੀਤ ਸਿੰਘ ਉਰਫ ਅਬੀ ਦੇ ਪੈਰਾਂ ਵਿਚ ਇਕ ਕਾਲੇ ਰੰਗ ਦਾ ਇਕ ਮੋਮੀ ਲਿਫਾਫਾ ਪਾਇਆ ਗਿਆ। ਜਿਸ ਨੂੰ ਖੋਲ ਕੇ ਜਦ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 288 ਗ੍ਰਾਮ ਹੈਰੋਇਨ ਅਤੇ 16 ਲੱਖ 80 ਹਜ਼ਾਰ ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਹੋਈ।

ਇਹ ਵੀ ਪੜ੍ਹੋ- ਨਵਜੋਤ ਕੌਰ ਸਿੱਧੂ ਨਾਲ ਦੋ ਕਰੋੜ ਦੀ ਠੱਗੀ

ਐੱਸ.ਐੱਸ.ਪੀ ਨੇ ਦੱਸਿਆ ਕਿ ਜਦ ਦੋਸ਼ੀਆਂ ਤੋਂ ਪੁੱਛਗਿਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਪੈਸੇ ਸ਼ਕਤੀ ਵਾਸੀ ਬਿਸਨਾਂਹ ਜੰਮੂ ਨੇ ਅੰਮ੍ਰਿਤਸਰ ਤੋਂ ਹੈਰੋਇਨ ਖ਼ਰੀਦ ਕੇ ਲਿਆਉਣ ਲਈ ਦਿੱਤੇ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ’ਚ ਦੋਸ਼ੀ ਅਮਨਦੀਪ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਮੀਰਾ ਸਾਬ ਜ਼ਿਲ੍ਹਾ ਜੰਮੂ, ਅਵਨੀਤ ਸਿੰਘ ਉਰਫ ਅਬੀ ਪੁੱਤਰ ਬਿਕਰਮ ਸਿੰਘ ਵਾਸੀ ਮੁਹਮੰਦ ਯਾਰ ਥਾਣਾ ਆਰ.ਐੱਸ ਪੂਰਾ ਜੰਮੂ, ਦਵਿੰਦਰ ਕੁਮਾਰ ਉਰਫ ਰਾਹੁਲ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਚੱਕ ਮੁਹੰਮਦ ਜੰਮੂ ਅਤੇ ਸ਼ਕਤੀ ਵਾਸੀ ਬਿਸਨਾਂਹ ਜੰਮੂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਐੱਸ.ਐੱਸ.ਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਤੋਂ ਅਜੇ ਹੋਰ ਵੀ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਮਾਮਲੇ ਵੀ ਸਾਹਮਣੇ ਆ ਸਕਦੇ ਹਨ। ਜਦਕਿ ਦੋਸ਼ੀ ਸ਼ਕਤੀ ਵਾਸੀ ਬਿਸਨਾਂਹ ਜੰਮੂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਸ ਵੱਲੋਂ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ-  ਪੰਜਾਬ ਪੁਲਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨੂੰ ਦਿੱਤਾ ਵੱਡਾ ਝਟਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 


author

Shivani Bassan

Content Editor

Related News