ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
Wednesday, Apr 22, 2026 - 11:12 AM (IST)
ਬਠਿੰਡਾ (ਸੁਖਵਿੰਦਰ) : ਪੁਲਸ ਵੱਲੋਂ ਵੱਖ-ਵੱਖ ਥਾਵਾਂ ਤੋਂ 3 ਲੋਕਾਂ ਨੂੰ ਗ੍ਰਿਫ਼ਤਾਰ ਕਰ ਕੇ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਕੋਤਵਾਲੀ ਪੁਲਸ ਵੱਲੋਂ ਮਾਲ ਗੋਦਾਮ ਰੋਡ ਤੋਂ ਮੁਲਜ਼ਮ ਮਾਨਵ ਕੁਮਾਰ ਵਾਸੀ ਜਨਤਾ ਨਗਰ ਨੂੰ ਗ੍ਰਿਫ਼ਤਾਰ ਕਰ ਕੇ 2 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਸੇ ਤਰ੍ਹਾਂ ਸਦਰ ਬਠਿੰਡਾ ਪੁਲਸ ਵੱਲੋਂ ਬੀੜ ਤਲਾਬ ਤੋਂ ਮੁਲਜ਼ਮ ਗੁਰਚਰਨ ਸਿੰਘ ਅਤੇ ਗੁਰਮੀਤ ਸਿੰਘ ਵਾਸੀ ਬੀੜ ਤਲਾਬ ਨੂੰ ਗ੍ਰਿਫ਼ਤਾਰ ਕਰ ਕੇ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਵੱਲੋਂ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
