ਨਸ਼ੀਲੀਆਂ ਗੋਲੀਆਂ ਸਮੇਤ 3 ਲੋਕ ਗ੍ਰਿਫ਼ਤਾਰ
Friday, Jan 02, 2026 - 04:10 PM (IST)
ਬਠਿੰਡਾ (ਸੁਖਵਿੰਦਰ) : ਨੰਦਗੜ੍ਹ ਪੁਲਸ ਵਲੋਂ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 70 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਦਿੰਦਿਆ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਪਿੰਡ ਘੁੱਦਾ ਦੀ ਹੱਦ ਤੇ ਨਾਕੇਬੰਦੀ ਕੀਤੀ ਗਈ ਸੀ।
ਇਸ ਦੌਰਾਨ ਪੁਲਸ ਵਲੋਂ ਮੁਲਜ਼ਮ ਜਸਪ੍ਰੀਤ ਸਿੰਘ, ਸੁਨੀਲ ਕੁਮਾਰ ਵਾਸੀ ਘੁੱਦਾ ਅਤੇ ਜਗਦੇਵ ਸਿੰਘ ਵਾਸੀ ਝੁੰਬਾ ਨੂੰ ਗ੍ਰਿਫ਼ਤਾਰ ਕਰਕੇ 70 ਨਸ਼ੀਲੀਆਂ ਗੋਲੀਆ ਬਰਾਮਦ ਕੀਤੀਆਂ ਗਈਆਂ ਹਨ। ਪੁਲਸ ਵਲੋਂ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਾਵਾਈ ਸ਼ੁਰੂ ਕਰ ਦਿੱਤੀ ਗਈ ਹੈ।
