ਬਰਨਾਲਾ ’ਚ ਤਿੰਨ ਬਦਮਾਸ਼ ਅਸਲੇ ਸਣੇ ਗ੍ਰਿਫ਼ਤਾਰ, ਵਿਦੇਸ਼ੀ ਗੈਂਗਸਟਰਾਂ ਨਾਲ ਜੁੜੀਆਂ ਤਾਰਾਂ

Tuesday, Sep 13, 2022 - 02:36 PM (IST)

ਬਰਨਾਲਾ ’ਚ ਤਿੰਨ ਬਦਮਾਸ਼ ਅਸਲੇ ਸਣੇ ਗ੍ਰਿਫ਼ਤਾਰ, ਵਿਦੇਸ਼ੀ ਗੈਂਗਸਟਰਾਂ ਨਾਲ ਜੁੜੀਆਂ ਤਾਰਾਂ

ਬਰਨਾਲਾ (ਧਰਮਿੰਦਰ) : ਬਰਨਾਲਾ ਪੁਲਸ ਹੱਥ ਵੱਡੀ ਸਫ਼ਲਤਾ ਲੱਗੀ ਹੈ। ਜਾਣਕਾਰੀ ਮੁਤਾਬਕ ਬਰਨਾਲਾ ਪੁਲਸ ਨੇ 3 ਨੌਜਵਾਨਾਂ ਨੂੰ ਅਸਲੇ ਸਮੇਤ ਕਾਬੂ ਕੀਤੀ ਹੈ, ਜੋ ਕੀ ਵਿਦੇਸ਼ ਬੈਠੇ ਗੈਂਗਸਟਰਾਂ ਨੂੰ ਜਾਣਕਾਰੀ ਦਿੰਦੇ ਸਨ ਅਤੇ ਉੱਥੋਂ ਫੋਨ ਕਰਵਾ ਕੇ ਫਿਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਫੜੇ ਗਏ ਦੋਸ਼ੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ ਕਿੰਦਾ, ਗੁਰਵਿੰਦਰ ਸਿੰਘ ਉਰਫ ਗਿੱਲ, ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਕੋਟਦੁਨਾ, ਬਰਨਾਲਾ ਵਜੋਂ ਹੋਈ ਹੈ। ਕਿਹਾ ਜਾ ਰਿਹਾ ਹੈ ਕਿ ਫੜੇ ਗਏ ਬਲਜਿੰਦਰ ਸਿੰਘ ਦੇ ਫਿਲੀਪੀਨਜ਼ ਬੈਠੇ ਗੈਂਗਸਟਰ ਜਗਸੀਰ ਸਿੰਘ ਉਰਫ ਗਿਆਨੀ ਸੰਘੇੜਾ ਨਾਲ ਗੂੜ੍ਹੇ ਸੰਬੰਧ ਹਨ, ਜੋ ਕਿ ਅੱਜਕੱਲ੍ਹ ਗੈਰ-ਕਾਨੂੰਨੀ ਤਰੀਕੇ ਨਾਲ ਵਿਦੇਸ਼ ਰਹਿ ਰਿਹਾ ਹੈ। 

ਇਹ ਵੀ ਪੜ੍ਹੋ- ਕੁਝ ਇਸ ਤਰ੍ਹਾਂ ਮਨਾਈ ਦੋਸਤਾਂ ਨੇ ਜਨਮਦਿਨ ਦੀ ਪਾਰਟੀ, ਤਲਵਾਰ ਨਾਲ ਕੱਟਿਆ ਕੇਕ ਤੇ ਕੀਤੇ ਫਾਇਰ (ਵੀਡੀਓ)

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐੱਸ.ਐੱਸ.ਪੀ. ਸੰਦੀਪ ਕੁਮਾਰ ਨੇ ਦੱਸਿਆ ਕਿ ਬਰਨਾਲਾ ਪੁਲਸ ਨੇ ਗੈਂਗਸਟਰਾਂ ਨਾਲ ਸੰਬੰਧ ਰੱਖਣ ਵਾਲੇ 3 ਮੁਲਜ਼ਮਾਂ 315 ਬੋਰ ਦੇਸੀ ਪਿਸਟਲ , ਇਕ ਕਾਰਤੂਸ ਅਤੇ ਸਵਿਫਟ ਕਾਰ ਸਮੇਤ ਕਾਬੂ ਕੀਤੀ ਗਿਆ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਵਿਦੇਸ਼ਾਂ 'ਚ ਬੈਠੇ ਗੈਂਗਸਟਰ ਅਤੇ ਇਹ ਸਭ ਗਿਣੀ-ਮਿੱਥੀ ਸਾਜ਼ਿਸ਼ ਰਚ ਕੇ , ਲੋਕਾਂ ਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ ਫਿਰੌਤੀ ਦੀ ਮੰਗ ਕਰਦੇ ਹਨ ਅਤੇ ਨਾ ਦੇਣ 'ਤੇ ਜਾਨੋਂ ਮਾਰ ਦੇਣ ਦੀਆਂ ਧਮਕੀਆਂ ਦਿੰਦੇ ਸਨ।

ਇਹ ਵੀ ਪੜ੍ਹੋ-  ਨਸ਼ੇ ਦੀ ਆਦਤ ਨੇ 32 ਸਾਲਾਂ ’ਚ ਉਜਾੜ ਦਿੱਤੇ ਕਰੋੜਾਂ ਰੁਪਏ, ਮਾਸੂਮ ਪੁੱਤ ਦੇ ਬੋਲਾਂ ਨੇ ਬਦਲ ਦਿੱਤੀ ਜ਼ਿੰਦਗੀ

ਬੀਤੇ ਦਿਨੀਂ ਬਰਨਾਲਾ ਦੇ ਲਵਲੀ ਗਰਗ ਪੁੱਤਰ ਪ੍ਰੇਮ ਚੰਦ ਜੋ ਮੋਬਾਇਲ ਦੀ ਦੁਕਾਨ ਕਰਦਾ ਹੈ ਨੂੰ ਵਿਦੇਸ਼ੀ ਨੰਬਰ ਤੋਂ ਵਟਸਐੱਪ ਕਾਲ ਆਈ ਸੀ। ਜਿਸ ਵਿੱਚ ਗੈਂਗਸਟਰ ਸੁੱਖਾ ਦੁਨੇਕੇ ਦਾ ਨਾਂ ਲੈ ਕੇ 20 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਇਸੇ ਤਰ੍ਹਾਂ ਹਰਿੰਦਰ ਸਿੰਘ ਤੋਂ ਵੀ 10 ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਜਦੋਂ ਬਰਨਾਲਾ ਪੁਲਸ ਨੇ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ ਇਹ 3 ਮੁਲਜ਼ਮਾਂ ਦਾ ਨਾਮ ਸਾਹਮਣੇ ਆਇਆ। ਐੱਸ.ਐੱਸ.ਪੀ . ਨੇ ਕਿਹਾ ਕਿ ਇਨ੍ਹਾਂ ਦੀਆਂ ਤਾਰਾਂ ਫਿਲੀਪੀਨਜ਼ ਬੈਠੇ ਗੈਂਗਸਟਰ ਜਗਸੀਰ ਸਿੰਘ, ਜਰਮਨ ਬੈਠੇ ਹਰਵਿੰਦਰ ਸਿੰਘ ਅਤੇ ਅਮਰੀਕਾ ਬੈਠੇ ਅਜੈਬ ਸਿੰਘ ਨਾਲ ਜੁੜੀਆਂ ਹੋਈਆਂ ਹਨ, ਜੋ ਕਿ ਪੁਲਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਪੁਲਸ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ 3 ਗੈਂਗਸਟਰਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਫੜੇ ਗਏ 3 ਮੁਲਜ਼ਮਾਂ ਦਾ ਪੁਲਸ ਰਿਮਾਂਡ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News