ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ, ਸਰਹੱਦ ਨੇੜਲੇ ਪਿੰਡ ਤੋਂ ਅਸਲੇ ਸਮੇਤ 3 ਲੋਕ ਗ੍ਰਿਫ਼ਤਾਰ

Thursday, Sep 23, 2021 - 08:59 AM (IST)

ਤਰਨਤਾਰਨ ਪੁਲਸ ਨੂੰ ਵੱਡੀ ਸਫ਼ਲਤਾ, ਸਰਹੱਦ ਨੇੜਲੇ ਪਿੰਡ ਤੋਂ ਅਸਲੇ ਸਮੇਤ 3 ਲੋਕ ਗ੍ਰਿਫ਼ਤਾਰ

ਤਰਨਤਾਰਨ (ਰਮਨ) : ਜ਼ਿਲ੍ਹੇ ਦੀ ਥਾਣਾ ਭਿੱਖੀਵਿੰਡ ਦੀ ਪੁਲਸ ਨੇ ਬੀਤੀ ਰਾਤ ਤਿੰਨ ਲੋਕਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ਨੇੜੇ ਲੱਗਦੇ ਪਿੰਡ ਭਗਵਾਨਪੁਰਾ ਤੋਂ ਨਾਕੇ ਦੌਰਾਨ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਲੋਕਾਂ ਤੋਂ ਇਕ ਸਵਿੱਫਟ ਕਾਰ ਸਮੇਤ ਇਮਪੋਰਟਿਡ ਪਿਸਤੌਲ, 11 ਕਾਰਤੂਸ, ਇਕ ਹੱਥਗੋਲਾ ਅਤੇ ਆਈ. ਈ. ਡੀ. ਵਿਸਫੋਟਕ ਵਾਲਾ ਪਦਾਰਥ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਨਵੇਂ ਮੁੱਖ ਮੰਤਰੀ ਨੇ 'ਆਪ' ਦੀਆਂ ਮੁਸ਼ਕਲਾਂ ਵਧਾਈਆਂ, ਬਦਲਣੀ ਪੈ ਸਕਦੀ ਹੈ ਰਣਨੀਤੀ

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਤਿੰਨੋ ਲੋਕ ਜ਼ਿਲ੍ਹਾ ਮੋਗਾ ਨਾਲ ਸਬੰਧਿਤ ਹਨ ਅਤੇ ਇਹ ਛੋਟੀ ਉਮਰ ਦੇ ਹਨ। ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ ਦੇ ਸਬੰਧ ਵਿਦੇਸ਼ ਵਿਚ ਬੈਠੀਆਂ ਦੇਸ਼ ਵਿਰੋਧੀ ਜੱਥੇਬੰਦੀਆਂ ਨਾਲ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ ਖੂਬਸੂਰਤ ਸੁਖਨਾ ਝੀਲ 'ਤੇ ਭਾਰਤੀ ਫ਼ੌਜ ਦਾ 'ਏਅਰਸ਼ੋਅ' ਅੱਜ ਸ਼ਾਮ ਨੂੰ, ਦੇਖੋ ਰਿਹਰਸਲ ਦੀਆਂ ਤਸਵੀਰਾਂ

ਪੁਲਸ ਵੱਲੋਂ ਤਿੰਨਾਂ ਵੱਲੋਂ ਇਹ ਬੰਬ ਅਤੇ ਅਸਲਾ ਪੰਜਾਬ ਦੇ ਕਿਸ ਹਿੱਸੇ ਨੂੰ ਦਹਿਲਾਉਣ ਲਈ ਵਰਤਿਆ ਜਾਣਾ ਸੀ, ਇਸ ਦੀ ਖੁਫ਼ੀਆ ਵਿਭਾਗ ਵੱਲੋਂ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਛਗਿੱਛ ਦੌਰਾਨ ਹੋਰ ਅਸਲਾ ਬਰਾਮਦ ਹੋ ਸਕਦਾ ਹੈ। ਪੁਲਸ ਇਸ ਬਾਬਤ ਪ੍ਰੈੱਸ ਕਾਨਫਰੰਸ ਕਰ ਸਕਦੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

Babita

Content Editor

Related News