ਬਠਿੰਡਾ ਪੁਲਸ ਵਲੋਂ ਹਥਿਆਰਾਂ ਸਣੇ 3 ਲੋਕ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸੀ ਅੰਜਾਮ
Thursday, Jun 27, 2024 - 03:14 PM (IST)
ਬਠਿੰਡਾ (ਵਿਜੇ) : ਬਠਿੰਡਾ ਪੁਲਸ ਦੇ ਸੀ. ਆਈ. ਏ. ਸਟਾਫ਼-2 ਦੀ ਟੀਮ ਨੇ ਵੀਰਵਾਰ ਨੂੰ ਗੁਪਤ ਸੂਚਨਾ ਦੇ ਆਧਾਰ 'ਤ 3 ਲੋਕਾਂ ਨੂੰ ਹਥਿਆਰਾਂ ਸਣੇ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਫੜ੍ਹੇ ਗਏ 3 ਲੋਕਾਂ ਦੇ ਬਾਕੀ 2 ਸਾਥੀਆਂ ਦੀ ਭਾਲ ਪੁਲਸ ਵਲੋਂ ਕੀਤੀ ਜਾ ਰਹੀ ਹੈ। ਫੜ੍ਹੇ ਗਏ ਦੋਸ਼ੀਆਂ ਦੀ ਪਛਾਣ ਕਰਣਦੀਪ ਸਿੰਘ ਉਰਫ਼ ਕੰਨੂ ਵਾਸਲੀ ਮੌੜ ਮੰਡੀ, ਰਘੁਵੀਰ ਸਿੰਘ, ਕੁਲਵਿੰਦਰ ਸਿੰਘ ਵਾਸੀ ਕੋਟਸ਼ਮੀਰ ਸਣੇ ਮਨਿੰਦਰ ਸਿੰਘ ਵਾਸੀ ਤਲਵੰਡੀ ਸਾਬੋ ਅਤੇ ਗੁਰਪ੍ਰੀਤ ਸਿੰਘ ਵਾਸੀ ਭੀਖੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ, ਜਿਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਸ ਮੁਤਾਬਕ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੌੜ ਮੰਮਡੀ ਇਲਾਕੇ 'ਚ ਕੁੱਝ ਨੌਜਵਾਨ ਹਥਿਆਰਾਂ ਸਣੇ ਇਕ ਕਾਰ 'ਚ ਘੁੰਮ ਰਹੇ ਹਨ, ਇਸ ਕਾਰਨ ਪੁਲਸ ਨੇ ਨਾਕਾਬੰਦੀ ਕੀਤੀ ਅਤੇ ਚੈਕਿੰਗ ਦੌਰਾਨ ਉਕਤ ਲੋਕਾਂ ਨੂੰ ਰੋਕਿਆ। ਉਨ੍ਹਾਂ ਕੋਲੋਂ .30 ਬੋਰ ਦੇ ਤਿੰਨ ਪਿਸਤੌਲ ਬਰਾਮਦ ਕੀਤੇ ਗਏ। ਜਦੋਂ ਤਿੰਨਾਂ ਕੋਲੋਂ ਪੁੱਛਗਿੱਛ ਕੀਤੀ ਤਾਂ ਦੋਸ਼ੀਆਂ ਨੇ ਮਨਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਦੇ ਨਾਂ ਦਾ ਖ਼ੁਲਾਸਾ ਕਰ ਦਿੱਤਾ। ਫਿਲਹਾਲ ਇਹ ਲੋਕ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਨ। ਪੁਲਸ ਵਲੋਂ ਉਕਤ ਲੋਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।