ਪੰਜਾਬ ''ਚ 2 ਕਾਰਾਂ ਦੀ ਟੱਕਰ ਦੌਰਾਨ ਭਿਆਨਕ ਹਾਦਸਾ, 3 ਲੋਕਾਂ ਦੀ ਮੌਤ, ਮੰਜ਼ਰ ਦੇਖਣ ਵਾਲਿਆਂ ਦੇ ਕੰਬੇ ਦਿਲ
Tuesday, Jan 27, 2026 - 02:54 PM (IST)
ਭੀਖੀ (ਸੰਦੀਪ ਤਾਇਲ) : ਇੱਥੇ ਪਿੰਡ ਕੋਟੜਾ ਕਲਾਂ ਦੇ ਨਜ਼ਦੀਕ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਦੌਰਾਨ ਤਿੰਨ ਲੋਕਾਂ ਦੀ ਮੌਤ ਅਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਭਿਆਨਕ ਮੰਜ਼ਰ ਨੂੰ ਦੇਖਣ ਵਾਲੇ ਲੋਕਾਂ ਦੇ ਦਿਲ ਕੰਬ ਗਏ। ਇਕੱਤਰ ਜਾਣਕਾਰੀ ਅਨੁਸਾਰ ਰਤੀਆ ਨਿਵਾਸੀ ਉਪਕਾਰ ਸਿੰਘ ਅਤੇ ਸਵਿੰਦਰ ਕੌਰ ਬੀਤੇ ਦਿਨ ਭੀਖੀ ਆਪਣੀ ਰਿਸ਼ਤੇਦਾਰੀ 'ਚ ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ ਸਨ। ਵਾਪਸੀ 'ਤੇ ਉਹ ਆਪਣੀ ਸਵਿੱਫਟ ਕਾਰ 'ਚ ਭੀਖੀ ਤੋਂ ਮਾਨਸਾ ਵੱਲ ਜਾ ਰਹੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਦੀ ਚਿਤਾਵਨੀ
ਇਸ ਦੌਰਾਨ ਪਿੰਡ ਕੋਟੜਾ ਕਲਾਂ ਦੇ ਨਜ਼ਦੀਕ ਉਨ੍ਹਾਂ ਦੀ ਕਾਰ ਦੀ ਟੱਕਰ ਮਾਨਸਾ ਸਾਈਡ ਤੋਂ ਆ ਰਹੀ ਇੱਕ ਹੋਰ ਸਵਿੱਫਟ ਕਾਰ ਨਾਲ ਹੋ ਗਈ, ਜਿਸ 'ਚ ਬਲਕਰਨ ਸਿੰਘ ਅਤੇ ਕਮਲਪ੍ਰੀਤ ਸਿੰਘ ਸਵਾਰ ਸਨ। ਇਸ ਹਾਦਸੇ ਦੌਰਾਨ 4 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਮਾਨਸਾ ਲਿਜਾਇਆ ਗਿਆ।
ਇਹ ਵੀ ਪੜ੍ਹੋ : PUNJAB : ਸਿਲੰਡਰ ਤੋਂ ਲੀਕ ਹੋਈ ਗੈਸ ਨੇ ਮਚਾਈ ਤਬਾਹੀ, ਘਰ ਛੱਡ ਗਲੀਆਂ ਵੱਲ ਦੌੜੇ ਲੋਕ
ਇੱਥੇ ਸਵਿੰਦਰ ਕੌਰ (62) ਪਤਨੀ ਉਪਕਾਰ ਸਿੰਘ, ਉਪਕਾਰ ਸਿੰਘ (67) ਪੁੱਤਰ ਪ੍ਰੇਮ ਸਿੰਘ ਵਾਸੀ ਰਤੀਆ ਅਤੇ ਬਲਕਰਨ ਸਿੰਘ (23) ਪੁੱਤਰ ਜਗਸੀਰ ਸਿੰਘ ਵਾਸੀ ਮਲਕਪੁਰ ਖਿਆਲਾ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਮਲਪ੍ਰੀਤ ਸਿੰਘ (23) ਪੁੱਤਰ ਹਰਦੀਪ ਸਿੰਘ ਵਾਸੀ ਧਲੇਵਾਂ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
