ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰਾਲੀ ਸਵਾਰਾਂ ਨੂੰ ਟਰਾਲੇ ਨੇ ਦਰੜਿਆ, 3 ਦੀ ਮੌਤ
Thursday, Jun 02, 2022 - 09:48 AM (IST)
ਤਰਨਤਾਰਨ/ਨੌਸ਼ਹਿਰਾ ਪੰਨੂਆਂ (ਰਮਨ/ਬਲਦੇਵ) : ਬੀਤੀ ਰਾਤ ਕਰੀਬ 2 ਵਜੇ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇਅ ਪਿੰਡ ਸਰਹਾਲੀ ਕਲਾਂ ਵਿਖੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਜਾ ਰਹੇ ਟਰੈਕਟਰ-ਟਰਾਲੀ ਨੂੰ ਪਿੱਛੋਂ ਦੀ ਆ ਰਹੇ ਘੋੜੇ ਟਰਾਲੇ ਵੱਲੋਂ ਜ਼ੋਰਦਾਰ ਫੇਟ ਮਾਰ ਦਿੱਤੀ ਗਈ। ਇਸ ਹਾਦਸੇ ਦੌਰਾਨ ਟਰਾਲੀ 'ਚ ਸਵਾਰ 3 ਵਿਅਕਤੀਆਂ ਦੀ ਮੌਤ ਹੋ ਗਈ, ਜਦੋਂ ਕਿ 13 ਵਿਅਕਤੀ ਜ਼ਖ਼ਮੀ ਹੋ ਗਏ ਹਨ।
ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਜ਼ਖਮੀ ਦੋਸਤਾਂ ਨੂੰ ਲੈ ਕੇ ਅਹਿਮ ਖ਼ਬਰ, ਪੁਲਸ ਨੇ ਹਸਪਤਾਲ 'ਚ ਵਧਾਈ ਸੁਰੱਖਿਆ
ਮੌਕੇ 'ਤੇ ਪੁੱਜੀ ਥਾਣਾ ਸਰਹਾਲੀ ਦੀ ਪੁਲਸ ਵੱਲੋਂ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਦਕਿ ਜ਼ਖ਼ਮੀਆਂ ਨੂੰ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬਰਗਾੜੀ ਨਜ਼ਦੀਕ ਪੈਂਦੇ ਪਿੰਡ ਗੂੰਧਰਾ ਜ਼ਿਲ੍ਹਾ ਫ਼ਰੀਦਕੋਟ ਦੇ ਨਿਵਾਸੀ 15 ਵਿਅਕਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਬੀਤੀ ਰਾਤ 8 ਵਜੇ ਰਵਾਨਾ ਹੋਏ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਕਾਗਜ਼ੀ ਸਟੈਂਪ ਪੇਪਰਾਂ ਦਾ ਖ਼ਾਤਮਾ, ਈ-ਸਟੈਂਪ ਸਹੂਲਤ ਦੀ ਸ਼ੁਰੂਆਤ
ਜਦੋਂ ਉਹ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਸਰਹਾਲੀ ਕਲਾਂ ਨੈਸ਼ਨਲ ਹਾਈਵੇਅ ਵਿਖੇ ਕਰੀਬ 2 ਵਜੇ ਪੁੱਜੇ ਤਾਂ ਹਰੀਕੇ ਵਾਲੀ ਸਾਈਡ ਤੋਂ ਆ ਰਹੇ ਵੱਡੇ ਅਣਪਛਾਤੇ ਟਰਾਲੇ ਘੋੜੇ ਨੇ ਟਰਾਲੀ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਟਰੈਕਟਰ-ਟਰਾਲੀ ਪਲਟ ਗਈ। ਇਸ ਦੌਰਾਨ 3 ਵਿਅਕਤੀਆਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦਾ ਕਿਸਾਨ ਖ਼ੁਦਕੁਸ਼ੀਆਂ ਮਾਮਲੇ 'ਤੇ ਟਵੀਟ, ਭਗਵੰਤ ਮਾਨ ਨੂੰ ਲਿਆ ਨਿਸ਼ਾਨੇ 'ਤੇ
ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਤਰਨਤਾਰਨ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਐੱਸ. ਐੱਮ. ਓ. ਤਰਨਤਾਰਨ ਡਾ. ਸਵਰਨਜੀਤ ਧਵਨ ਨੇ ਦੱਸਿਆ ਕਿ ਗੁਰਭੇਜ ਸਿੰਘ, ਮਨਪ੍ਰੀਤ ਸਿੰਘ ਅਤੇ ਕਾਲਾ ਨਿਵਾਸੀ ਪਿੰਡ ਗੂੰਧਰਾ ਦੀ ਮੌਤ ਹੋ ਗਈ ਹੈ, ਜਦਕਿ ਜ਼ਖ਼ਮੀਆਂ ਦਾ ਇਲਾਜ ਸਪੈਸ਼ਲ ਮੈਡੀਕਲ ਸਟਾਫ਼ ਵੱਲੋਂ ਜਾਰੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ