ਟਾਂਡਾ 'ਚ ਵਾਪਰੇ ਦਰਦਨਾਕ ਹਾਦਸੇ ਨੇ ਵਿਛਾਏ ਮੌਤ ਦੇ ਸੱਥਰ, ਇੱਕੋ ਪਰਿਵਾਰ ਦੇ 3 ਲੋਕਾਂ ਦੀ ਮੌਤ (ਤਸਵੀਰਾਂ)

07/04/2022 12:13:49 PM

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਜਸਵਿੰਦਰ, ਮੋਮੀ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਫੋਕਲ ਪੁਆਇੰਟ ਟਾਂਡਾ ਨਜ਼ਦੀਕ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਦੌਰਾਨ  ਮਾਤਾ ਵੈਸ਼ਨੋ ਦੇਵੀ ਯਾਤਰਾ ਤੋਂ ਵਾਪਸ ਪਰਤ ਰਹੇ ਕਾਰ ਸਵਾਰ ਇੱਕੋ ਹੀ ਪਰਿਵਾਰ ਦੇ ਸ਼ਰਧਾਲੂਆਂ 'ਚੋਂ 3 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਕਨਵਰ ਅੱਗਰਵਾਲ ਪੁੱਤਰ ਕਸਤੂਰੀ ਲਾਲ ਵਾਸੀ ਜ਼ਿਲ੍ਹਾ ਜਲੰਧਰ ਆਪਣੇ ਪਰਿਵਾਰ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਪਰਤ ਰਿਹਾ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ : ਸੈਕਟਰ-26 ਦੀ ਮੰਡੀ 'ਚ ਖੂਨੀ ਟਕਰਾਅ, ਅੰਬ ਵਿਕਰੇਤਾਵਾਂ ਨੇ ਕੱਢ ਲਏ ਚਾਕੂ

PunjabKesari

ਜਦੋਂ ਉਹ ਫੋਕਲ ਪੁਆਇੰਟ, ਟਾਂਡਾ ਉੜਮੁੜ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਦੀ ਕਾਰ ਪੁਲੀ ਨਾਲ ਟਕਰਾ ਗਈ। ਇਸ ਦੌਰਾਨ ਕਨਵਰ ਅੱਗਰਵਾਲ ਦੀ ਪਤਨੀ, ਧੀ ਵਰਿੰਦਾ ਅਤੇ ਮਾਂ ਰੇਨੂੰ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਨਵਰ ਖ਼ੁਦ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।

ਇਹ ਵੀ ਪੜ੍ਹੋ : ਵੱਡੀ ਖ਼ਬਰ : 2 ਮਹੀਨੇ ਦੀ ਛੁੱਟੀ 'ਤੇ ਗਏ ਪੰਜਾਬ ਦੇ DGP, ਕਾਰਜਕਾਰੀ DGP ਲਾਉਣ ਦੀ ਤਿਆਰੀ 'ਚ ਸਰਕਾਰ

PunjabKesari

ਉਸ ਨੂੰ ਸਥਾਨਕ ਲੋਕਾਂ ਅਤੇ ਕਾਫੀ ਜੱਦੋ-ਜਹਿਦ ਉਪਰੰਤ ਹਾਦਸਾ ਗ੍ਰਸਤ ਕਾਰ 'ਚੋਂ ਬਾਹਰ ਕੱਢ ਕੇ ਸਰਕਾਰੀ ਹਸਪਤਾਲ ਟਾਂਡਾ ਪਹੁੰਚਾਇਆ ਗਿਆ। ਇੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ। 

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News