ਰਾਤ ਵੇਲੇ ਮੇਲਾ ਦੇਖਣ ਨਿਕਲੇ ਲੋਕਾਂ ਨਾਲ ਵਾਪਰੀ ਅਣਹੋਣੀ, ਦਰਦਨਾਕ ਹਾਦਸੇ ਦੌਰਾਨ 3 ਦੀ ਮੌਤ

Saturday, Oct 22, 2022 - 09:07 AM (IST)

ਰਾਤ ਵੇਲੇ ਮੇਲਾ ਦੇਖਣ ਨਿਕਲੇ ਲੋਕਾਂ ਨਾਲ ਵਾਪਰੀ ਅਣਹੋਣੀ, ਦਰਦਨਾਕ ਹਾਦਸੇ ਦੌਰਾਨ 3 ਦੀ ਮੌਤ

ਚਮਿਆਰੀ (ਸੰਧੂ) : ਸਥਾਨਕ ਕਸਬੇ ਕੋਲ ਹੋਏ ਬੀਤੀ ਰਾਤ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨਾਂ ਸਮੇਤ 1 ਕੁੜੀ ਦੀ  ਮੌਤ ਹੋ ਗਈ, ਜਦੋਂ ਕਿ ਇਕ ਹੋਰ ਔਰਤ ਗੰਭੀਰ ਰੂਪ 'ਚ ਜ਼ਖਮੀ ਹੋ ਗਈI ਪ੍ਰਾਪਤ ਜਾਣਕਾਰੀ ਅਨੁਸਾਰ 2 ਨੌਜਵਾਨ ਅਤੇ 2 ਔਰਤਾਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਬੀਤੀ ਦੇਰ ਰਾਤ ਨੇੜਲੇ ਪਿੰਡ ਤਲਵੰਡੀ ਨਾਹਰ ਵਿਖੇ ਕੋਈ ਮੇਲਾ ਦੇਖਣ ਜਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਮਾਮਲਾ: ਰਾਜਪਾਲ ਨੇ ਪ੍ਰੈੱਸ ਕਾਨਫਰੰਸ ਕਰ ਪੰਜਾਬ ਸਰਕਾਰ ਨੂੰ ਦਿੱਤੀ ਇਹ ਸਲਾਹ

ਅਚਾਨਕ ਚਮਿਆਰੀ ਨੇੜੇ ਉਨ੍ਹਾਂ ਦਾ ਮੋਟਰਸਾਈਕਲ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਜ਼ਬਰਦਸਤ ਹਾਦਸੇ 'ਚ ਹਰਜਿੰਦਰ ਸਿੰਘ ਵਾਸੀ ਗੁੱਜਰਪੁਰਾ ਤੋਂ ਇਲਾਵਾ ਹਰਜਿੰਦਰ ਸਿੰਘ ਹੈਪੀ ਤੇ ਉਸ ਦੀ ਸਾਲੀ ਨੇਹਾ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕੱਚੇ ਅਧਿਆਪਕਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਪੱਕੇ ਕਰਨ ਸਬੰਧੀ ਅਰਜ਼ੀਆਂ ਲੈਣ ਲਈ ਖੋਲ੍ਹਿਆ ਪੋਰਟਲ

ਹਾਦਸੇ ਦੌਰਾਨ ਹੈਪੀ ਦੀ ਪਤਨੀ ਕਾਜਲ ਗੰਭੀਰ ਰੂਪ 'ਚ ਜ਼ਖਮੀ ਹੋ ਗਈ I ਫਿਲਹਾਲ ਅਜਨਾਲਾ ਪੁਲਸ ਵੱਲੋਂ ਮ੍ਰਿਤਕਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News