ਮੋਹਾਲੀ 'ਚ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਇੱਕ ਬੱਚੇ ਤੇ 2 ਔਰਤਾਂ ਦੀ ਮੌਕੇ 'ਤੇ ਹੀ ਮੌਤ

10/29/2022 10:31:25 AM

ਮੋਹਾਲੀ (ਰਣਬੀਰ) : ਇੱਥੇ ਲਾਂਡਰਾਂ-ਸਰਹੰਦ ਰੋਡ 'ਤੇ ਪਿੰਡ ਝੰਜੇੜੀ ਵਿਖੇ ਬੀਤੀ ਅੱਧੀ ਰਾਤ ਨੂੰ ਵਾਪਰੇ ਦਰਦਨਾਕ ਹਾਦਸੇ ਦੌਰਾਨ ਬੱਚੇ ਸਮੇਤ 3 ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ 2 ਔਰਤਾਂ ਇਕ ਬੱਚੇ ਸਮੇਤ ਸੜਕ 'ਤੇ ਜਾ ਰਹੀਆਂ ਸਨ।

ਇਹ ਵੀ ਪੜ੍ਹੋ : ਪੰਜਾਬ ਲਈ ਚਿੰਤਾ ਭਰੀ ਖ਼ਬਰ, 10 ਹਜ਼ਾਰ ਤੋਂ ਪਾਰ ਪੁੱਜੀਆਂ 'ਪਰਾਲੀ' ਸਾੜਨ ਦੀਆਂ ਘਟਨਾਵਾਂ

ਇਸ ਦੌਰਾਨ ਉਨ੍ਹਾਂ ਨੂੰ ਕਿਸੇ ਤੇਜ਼ ਰਫ਼ਤਾਰ ਵਾਹਨ ਨੇ ਫੇਟ ਮਾਰ ਦਿੱਤੀ। ਇਸ ਭਿਆਨਕ ਹਾਦਸੇ ਦੌਰਾਨ ਬੱਚੇ ਸਮੇਤ ਤਿੰਨਾਂ ਦੀ ਮੌਤ ਹੋ ਗਈ। ਫਿਲਹਾਲ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਮੈਡੀਕਲ ਕਾਲਜ ਸੈਕਟਰ-32 'ਚ ਭੇਜ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਅਜੇ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਫ਼ਤਰਾਂ ਅੰਦਰ ਮੋਬਾਇਲ ਲਿਜਾਣ ਤੋਂ ਰੋਕਣ ਵਾਲੇ ਅਧਿਕਾਰੀ ਸਾਵਧਾਨ! CM ਮਾਨ ਲੈਣਗੇ ਸਖ਼ਤ ਐਕਸ਼ਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita