ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ

Wednesday, Apr 12, 2023 - 04:48 PM (IST)

ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਨਾਲ ਵਾਪਰਿਆ ਦਰਦਨਾਕ ਹਾਦਸਾ, 3 ਲੋਕਾਂ ਦੀ ਮੌਤ

ਗੜ੍ਹਸ਼ੰਕਰ (ਸੰਜੀਵ)- ਲੁਧਿਆਣਾ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਵਿੱਖੇ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਦਾ ਪਿੰਡ ਗੜ੍ਹੀ ਮਾਨਸੋਵਾਲ ਕੋਲ ਟਰੈਕਟਰ-ਟਰਾਲੀ ਪਲਟਣ ਕਾਰਨ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦਕਿ 3 ਗੰਭੀਰ ਰੂਪ ਨਾਲ ਜ਼ਖ਼ੀਮੀ ਹੋ ਗਏ। 

PunjabKesari

ਮਿਲੀ ਜਾਣਕਾਰੀ ਮੁਤਾਬਕ ਟਰੈਕਰ-ਟਰਾਲੀ 'ਤੇ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਨੂੰ ਮੱਥਾ ਟੇਕਣ ਜਾ ਰਹੀ ਸੰਗਤ ਦੀ ਟਰੈਕਟਰ-ਟਰਾਲੀ ਜਦੋਂ ਗੜ੍ਹਸ਼ੰਕਰ ਦੇ ਪਿੰਡ ਗੜ੍ਹੀਮਾਨਸੋਵਾਲ ਵਿੱਖੇ ਪੁੱਜੀ ਤਾਂ ਅਚਾਨਕ ਪਲਟ ਗਈ, ਜਿਸ ਦੇ ਵਿੱਚ ਸਵਾਰ ਪਿੰਡ ਬੌਂਦਲ ਜ਼ਿਲ੍ਹਾ ਲੁਧਿਆਣਾ ਦੇ ਜਸਵੀਰ ਸਿੰਘ ਪੁੱਤਰ ਗੁਰਚਰਨ ਸਿੰਘ, ਹੈਰੀ ਪੁੱਤਰ ਦਰਸ਼ਨ ਸਿੰਘ ਅਤੇ ਸਾਦਾ ਸਿੰਘ ਦੀ ਮੌਤ ਹੋ ਗਈ।

PunjabKesari

ਇਹ ਵੀ ਪੜ੍ਹੋ : ਜਲੰਧਰ ਦੇ ਰਿਹਾਇਸ਼ੀ ਇਲਾਕੇ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਲੋਕਾਂ ਨੇ ਔਰਤਾਂ ਦਾ ਚਾੜ੍ਹਿਆ ਕੁਟਾਪਾ

ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਮ੍ਰਿਤਕ ਦੇਹਾਂ ਨੂੰ ਸਿਵਲ ਹਸਪਤਾਲ ਦੇ ਮ੍ਰਿਤਕ ਦੇਹ ਸੰਭਾਲ ਘਰ ਵਿੱਚ ਰੱਖਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਉਜੜੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਵਿਖੇ ਇਕ ਮਹੀਨਾ ਪਹਿਲਾਂ ਵਿਆਹੇ ਨੌਜਵਾਨ ਦੀ ਹੋਈ ਦਰਦਨਾਕ ਮੌਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News