ਪੰਜਾਬ ''ਚ ਵੱਡਾ ਹਾਦਸਾ, ਮਾਂ-ਪੁੱਤ ਸਣੇ 3 ਜਣਿਆਂ ਦੀ ਦਰਦਨਾਕ ਮੌਤ

Saturday, Oct 04, 2025 - 01:02 PM (IST)

ਪੰਜਾਬ ''ਚ ਵੱਡਾ ਹਾਦਸਾ, ਮਾਂ-ਪੁੱਤ ਸਣੇ 3 ਜਣਿਆਂ ਦੀ ਦਰਦਨਾਕ ਮੌਤ

ਅੰਮ੍ਰਿਤਸਰ- ਅੰਮ੍ਰਿਤਸਰ 'ਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਦੌਰਾਨ 3 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਟਰਾਲੇ ਨੇ 3 ਲੋਕਾਂ ਨੂੰ ਕੁਚਲ ਦਿੱਤਾ। ਇਹ ਦਰਦਨਾਕ ਹਾਦਸਾ ਅਜਨਾਲਾ ਰੋਡ ਬਾਈਪਾਸ 'ਤੇ ਹੋਇਆ। ਹਾਦਸੇ ਵਿੱਚ ਤਿੰਨਾਂ ਜਣਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ' ਚ ਇੱਕ ਮਾਂ, ਉਸਦਾ ਬੇਟਾ ਅਤੇ ਬੇਟੇ ਦਾ ਇੱਕ ਦੋਸਤ ਸ਼ਾਮਲ ਹਨ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ‘ਚ ਚੱਲੀਆਂ ਗੋਲੀਆਂ, ਕਾਊਂਟਰ ‘ਤੇ ਬੈਠੇ ਨੌਜਵਾਨ ‘ਤੇ ਕੀਤਾ ਹਮਲਾ

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਕਾਰਨ 18 ਟਾਇਰਾਂ ਵਾਲਾ ਟਰਾਲਾ ਸੀ ਅਤੇ ਇਸ 'ਤੇ ਲੋਹੇ ਦੇ ਗਾਰਡਰ ਲੱਦੇ ਹੋਏ ਸਨ। ਇਹ ਟਰਾਵਾ ਮਾਹਲਾ ਤੋਂ ਅਜਨਾਲਾ ਵੱਲ ਜਾ ਰਿਹਾ ਸੀ। ਬਾਈਕ ਸਵਾਰ ਇਸ ਟਰਾਲੇ ਦੇ ਪਿੱਛੇ-ਪਿੱਛੇ ਚੱਲ ਰਹੇ ਸਨ। ਅਚਾਨਕ ਹੀ ਟਰਾਲੇ ਨੇ ਬੈਕ ਮਾਰ ਦਿੱਤੀ ਅਤੇ ਪਿੱਛੇ ਆ ਰਹੇ ਬਾਈਕ ਸਵਾਰ ਇਸ ਦੀ ਲਪੇਟ ਵਿੱਚ ਆ ਗਏ, ਜਿਸ ਕਾਰਨ ਤਿੰਨੋਂ ਜਣੇ ਬੇਰਹਿਮੀ ਨਾਲ ਕੁਚਲੇ ਗਏ।

ਇਹ ਵੀ ਪੜ੍ਹੋ-ਪੰਜਾਬ 'ਚ ਖ਼ਤਰੇ ਦੀ ਘੰਟੀ, ਰਾਵੀ ਦਰਿਆ ’ਚ ਫਿਰ ਛੱਡਿਆ ਪਾਣੀ, ਲੋਕਾਂ ਨੂੰ ਉੱਚੀਆਂ ਥਾਂਵਾਂ ’ਤੇ ਜਾਣ ਦੀ ਅਪੀਲ

ਹਾਦਸੇ ਤੋਂ ਬਾਅਦ ਕੰਟੋਨਮੈਂਟ ਥਾਣੇ ਦੀ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲਿਆ ਅਤੇ ਉਨ੍ਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਦੋਸ਼ੀ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਸ ਨੇ ਕਿਹਾ ਪੂਰੀ ਜਾਂਚ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾਵੇਗੀ ਅਤੇ ਜਿਸ ਦੀ ਵੀ ਗਲਤੀ ਹੋਈ, ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ-ਚਾਵਾਂ ਨਾਲ ਕੈਨੇਡਾ ਭੇਜੀ ਪਤਨੀ ਨੇ ਵਿਖਾਏ ਤੇਵਰ, ਪ੍ਰੇਸ਼ਾਨੀ ਦੇ ਚੱਲਦਿਆਂ ਮੁੰਡੇ ਨੇ ਤੋੜਿਆ ਦਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 


author

Shivani Bassan

Content Editor

Related News