ਪੰਜਾਬ ਪੁਲਸ ਨੂੰ ਮਿਲੀ ਸਫ਼ਲਤਾ, 2 ਵੱਖ-ਵੱਖ ਕਾਰਵਾਈਆਂ 'ਚ 3 ਵਿਅਕਤੀ ਨੂੰ ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ

Thursday, Oct 10, 2024 - 11:00 AM (IST)

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ 2 ਵੱਖ-ਵੱਖ ਕਾਰਵਾਈਆਂ 'ਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਐਕਸ ਅਕਾਊਂਟ ਰਾਂਹੀ ਸਾਂਝੀ ਕੀਤੀ ਹੈ। ਜਿਸ 'ਚ ਉਨ੍ਹਾਂ ਨੇ ਲਿਖਿਆ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਤੱਕ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਪੁਲਸ ਨੇ 2 ਵੱਖ-ਵੱਖ ਕਾਰਵਾਈਆਂ 'ਚ 3 ਵਿਅਕਤੀਆਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਅਪਰਾਧਿਕ ਗਰੋਹਾਂ ਨੂੰ ਲੌਜਿਸਟਿਕਸ ਸਪੋਰਟ ਪ੍ਰਦਾਨ ਕਰ ਰਹੇ ਸਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਪੁਲਸ ਨੇ 8 ਪਿਸਤੌਲ, 17 ਜਿੰਦਾ ਕਾਰਤੂਸ ਅਤੇ 4 ਮੈਗਜ਼ੀਨ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਹਵਸ 'ਚ ਅੰਨ੍ਹੇ ਵਿਅਕਤੀ ਨੇ 6 ਸਾਲਾ ਬੱਚੀ ਨੂੰ ਬਣਾਇਆ ਸ਼ਿਕਾਰ, ਖੂਨ 'ਚ ਲੱਥਪੱਥ ਵੇਖ ਪਰਿਵਾਰ ਦੇ ਉੱਡੇ ਹੋਸ਼

PunjabKesari

ਪੰਜਾਬ ਪੁਲਸ ਸੰਗਠਿਤ ਅਪਰਾਧ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ ਅਤੇ ਅੱਗੇ ਅਤੇ ਪਿਛਲੇ ਲਿੰਕਾਂ ਦੇ  ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ- ਅਣਖ ਖਾਤਰ ਕੀਤੀ ਵੱਡੀ ਵਾਰਦਾਤ, ਭਰਾ ਨੇ ਭੈਣ ਤੇ ਪ੍ਰੇਮੀ ਦਾ ਕਰ 'ਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News